ਅਮਰਗੜ੍ਹ 01 ਜੂਨ ( ਅਸ਼ਵਨੀ, ਧਰਮਿੰਦਰ)-ਸਹਾਇਕ ਰਿਟਰਟਿੰਗ ਅਫ਼ਸਰ ਵਿਧਾਨ ਸਭਾ ਅਸੈਬਲੀ ਸੈਗਮੈਂਟ ਹਲਕਾ ਅਮਰਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਕਾਰੀ ਸਕੂਲ ਬਾਗੜੀਆਂ ਵਿਖੇ ਸਥਾਪਿਤ ਪੋਲਿੰਗ ਬੂਥ ਤੇ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਵਾਲੇ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਬਜੁਰਗ,ਦਿਵਿਆਂਗਜਨ ਅਤੇ ਨੌਜਵਾਨ ਵੋਟਰਾਂ ਨੂੰ ਵਿਸ਼ੇਸ਼ ਮਹਿਮਾਨ ਹੋਣ ਦਾ ਅਹਿਸਾਸ ਕਰਵਾਇਆ ।
ਸਹਾਇਕ ਰਿਟਰਟਿੰਗ ਅਫ਼ਸਰ ਅਮਰਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਿੰਗ ਨੂੰ ਸੁਚਾਰੂ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਪੁਖ਼ਤਾ ਪ੍ਰਬੰਧ ਕਰਕੇ ਸਟਾਫ ਦੀ ਤਾਇਨਾਤੀ ਕੀਤੀ ਗਈ ਹੈ , ਜਿਨ੍ਹਾਂ ਵਿੱਚ ਪੋਲਿੰਗ ਸਟਾਫ਼, ਆਰ.ਓਜ਼ ਦੇ ਨਾਲ ਤਾਇਨਾਤ ਸਟਾਫ਼, ਨਿਗਰਾਨ ਟੀਮਾਂ ਦੇ ਮੈਂਬਰ ਅਤੇ ਪੁਲਿਸ ਕਰਮਚਾਰੀ ਸ਼ਾਮਲ ਹਨ । ਸਮੁੱਚੇ ਪੋਲਿੰਗ ਸਟੇਸਨਾਂ ਦੀ’ਤੇ ਸੌ ਫ਼ੀਸਦੀ ਵੈਬਕਾਸਟਿੰਗ ਕੀਤੀ ਗਈ ਹੈ ਤਾਂ ਜੋ ਰੀਅਲ ਟਾਇਮ ਮੋਨੀਟਰਿੰਗ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ । ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ ‘ਤੇ ਮਾਈਕਰੋ ਅਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਤੁਰੰਤ ਕਾਰਵਾਈ ਆਰੰਭੀ ਜਾ ਸਕੇ ।
ਇਸ ਮੌਕੇ ਉਨ੍ਹਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਸਨਮਾਨਿਤ ਕਰਨ ਤੋਂ ਪਹਿਲਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਕੇ ਮੁਢਲੀ ਸਿਹਤ ਸੇਵਾਵਾਂ ਦੇਣ ਲਈ ਤਾਇਨਾਤ ਆਸ਼ਾ ਵਰਕਰਾਂ ਨਾਲ ਵੀ ਗੱਲ ਕੀਤੀ । ਇਸ ਤੋਂ ਇਲਾਵਾ ਉਨ੍ਹਾਂ ਬਜੁਰਗ,ਦਿਵਿਆਂਗਜਨ ਅਤੇ ਨੌਜਵਾਨ ਵੋਟਰਾਂ ਨੂੰ ਵਿਸ਼ੇਸ਼ ਮਹਿਮਾਨ ਹੋਣ ਦਾ ਅਹਿਸਾਸ ਕਰਵਾਇਆ । ਉਨ੍ਹਾਂ ਖ਼ੁਦ ਹਲਕਿਆਂ ਅੰਦਰ ਜਾ ਕੇ ਅਮਨ-ਸ਼ਾਂਤੀ ਦੀ ਕਾਨੂੰਨੀ ਵਿਵਸਥਾ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਅੰਦਰ ਸ਼ਾਂਤੀਪੂਰਵਕ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਹੋ ਸਕਣ । ਉਨ੍ਹਾਂ ਹੋਰ ਕਿਹਾ ਕਿ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਜ਼ਿਲ੍ਹਾ ਚੋਣ ਅਫਸਰ ਦੀ ਅਗਵਾਈ ਵਿੱਚ ਕੀਤੇ ਗਏ ਪ੍ਰਬੰਧਾ ਕਾਰਨ ਕਿਸੇ ਵੀ ਪੋਲਿੰਗ ਪਾਰਟੀਆਂ ਅਤੇ ਵੋਟ ਪਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬੂਥਾਂ ਅੰਦਰ ਵੋਟ ਪਾਉਣ ਆਏ ਲੋਕਾਂ ਲਈ ਹਰੇਕ ਯੋਗ ਪ੍ਰਬੰਧ ਕੀਤੇ ਗਏ ਹਨ।