ਡੇਰਾਬੱਸੀ,2 ਜੂਨ (ਭਗਵਾਨ ਭੰਗੂ – ਰਾਜਨ ਜੈਨ) : ਡੇਰਾਬੱਸੀ ਅਤੇ ਚੰਡੀਗੜ੍ਹ ਦੇ ਤਿੰਨ ਨੌਜਵਾਨਾਂ ਦੀ ਗੁਰਦੁਆਰਾ ਪਾਉਂਟਾ ਸਾਹਿਬ ਨੇੜੇ ਯਮੁਨਾ ਨਦੀ ’ਚ ਇਸ਼ਨਾਨ ਕਰਨ ਦੌਰਾਨ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧੀਰੇਂਦਰ ਸਿੰਘ ਸੈਣੀ ਉਰਫ਼ ਪਿ੍ਰੰਸ (22) ਪੁੱਤਰ ਸ਼ਾਮ ਸਿੰਘ ਸੈਣੀ ਵਾਸੀ ਮਕਾਨ ਨੰਬਰ 1013, ਜੀਬੀਪੀ ਰੋਜ਼ਵੁੱਡ ਵਨ ਡੇਰਾਬੱਸੀ, ਰਾਘਵ ਮਿਸ਼ਰਾ (21) ਪੁੱਤਰ ਨੰਨੇ ਲਾਲ ਮਿਸ਼ਰਾ ਵਾਸੀ ਮਕਾਨ ਨੰਬਰ 1647, ਰੋਜ਼ਵੁੱਡ ਕਾਲੋਨੀ-2, ਬਰਵਾਲਾ ਰੋਡ ਡੇਰਾਬੱਸੀ ਅਤੇ ਅਭਿਸ਼ੇਕ ਆਜ਼ਾਦ (21) ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 2918/1, ਸੈਕਟਰ 9 ਡੀ ਚੰਡੀਗੜ੍ਹ ਵਜੋਂ ਹੋਈ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਾਉਂਟਾ ਸਾਹਿਬ ਪੁਲਿਸ ਨੂੰ ਸ਼ਾਮ ਕਰੀਬ 6 ਵਜੇ ਤਿੰਨ ਨੌਜਵਾਨਾਂ ਦੇ ਡੁੱਬਣ ਦੀ ਸੂਚਨਾ ਮਿਲੀ ਸੀ। ਕਿਹਾ ਜਾ ਰਿਹਾ ਹੈ ਕਿ ਇੱਕ ਨੌਜਵਾਨ ਨੂੰ ਡੁੱਬਦਾ ਦੇਖ ਕੇ ਦੋ ਦੋਸਤ ਉਸ ਨੂੰ ਬਚਾਉਣ ਲਈ ਨਦੀ ’ਚ ਕੁੱਦੇ ਸਨ ਪਰ ਤਿੰਨੇ ਡੁੱਬ ਗਏ। ਬਾਅਦ ’ਚ ਗੋਤਾਖੋਰਾਂ ਦੀ ਮਦਦ ਨਾਲ ਤਿੰਨਾਂ ਦੀਆਂ ਲਾਸ਼ਾਂ ਮਿਲ ਸਕੀਆਂ। ਇਹ ਤਿੰਨੇ ਧੀਰੇਂਦਰ ਦੀ ਥਾਰ ਕਾਰ ’ਚ ਪਾਉਂਟਾ ਸਾਹਿਬ ਪੁੱਜੇ ਸਨ।