Home Uncategorized ਹਵਾਈ ਫਾਇਰ ਕਰ ਕੇ ਫੈਲਾਈ ਇਲਾਕੇ ‘ਚ ਦਹਿਸ਼ਤ, ਮੁਲਜ਼ਮਾਂ ਦੇ ਖ਼ਿਲਾਫ਼ ਮੁੱਕਦਮਾ...

ਹਵਾਈ ਫਾਇਰ ਕਰ ਕੇ ਫੈਲਾਈ ਇਲਾਕੇ ‘ਚ ਦਹਿਸ਼ਤ, ਮੁਲਜ਼ਮਾਂ ਦੇ ਖ਼ਿਲਾਫ਼ ਮੁੱਕਦਮਾ ਦਰਜ

61
0


ਲੁਧਿਆਣਾ,6 ਜੂਨ (ਅਨਿਲ – ਸੰਜੀਵ) : ਨੌਜਵਾਨ ਨਾਲ ਹੋਈ ਮਾਮੂਲੀ ਬਹਿਸ ਤੋਂ ਬਾਅਦ ਬੁਰੀ ਤਰ੍ਹਾਂ ਭੜਕੇ ਵਿਅਕਤੀਆਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ l ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੱਲੀ ਚੌਂਕ ਦੇ ਵਾਸੀ ਦੀਪਕ ਕੁਮਾਰ ਦੀ ਸ਼ਿਕਾਇਤ ਤੇ ਡਾਬਾ ਦੇ ਵਾਸੀ, ਸ਼ੌਂਕੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ l ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਘਰ ਦੇ ਬਾਹਰ ਬੈਠਾ ਸੀ l ਰਾਤ 8 ਵਜੇ ਦੇ ਕਰੀਬ ਐਕਟੀਵਾ ਸਕੂਟਰ ਤੇ ਸਵਾਰ ਹੋ ਕੇ ਤਿੰਨ ਨੌਜਵਾਨ ਆਏ l ਕਿਸੇ ਗੱਲ ਨੂੰ ਲੈ ਕੇ ਦੀਪਕ ਦੀ ਉਨ੍ਹਾਂ ਨਾਲ ਬਹਿਸ ਸ਼ੁਰੂ ਹੋ ਗਈ l ਦੇਖਦੇ ਹੀ ਦੇਖਦੇ ਮਾਮਲਾ ਵਧ ਗਿਆ ਅਤੇ ਬੁਰੀ ਤਰ੍ਹਾਂ ਭੜਕੇ ਨੌਜਵਾਨਾਂ ਨੇ ਦੀਪਕ ਦੇ ਘਰ ਦੇ ਬਾਹਰ ਹਵਾਈ ਫਾਇਰ ਕਰ ਦਿੱਤੇl ਇਸ ਮਾਮਲੇ ਵਿੱਚ ਏਐਸਆਈ ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਨਾਖਤ ਤੋਂ ਬਾਅਦ ਮੁਲਜ਼ਮਾਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ l