ਮੋਗਾ, 6 ਜੂਨ ( ਜਗਰੂਪ ਸੋਹੀ, ਅਸ਼ਵਨੀ )-ਵਿਧਾਨ ਸਭਾ ਹਲਕਾ ਜਗਰਾਓਂ, ਬਾਘਾਪੁਰਾਣਾ ਤੋਂ ਵਿਧਾਇਕ ਰਹੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਦਤੀਵਿਧੀਆਂ ਦੇ ਚੱਲਦਿਆਂ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕਾ ਤੋਂ ਸਾਂਸਦ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 6 ਸਾਲ ਲਈ ਪਾਰਟੀ ਵਿਤਚੋਂ ਬਾਹਰ ਕੱਢ ਦਿਤਾ ਹੈ। ਜਿਕਰਯੋਗ ਹੈ ਕਿ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਕਾਫੀ ਸਮਾਂ ਪਹਿਲਾਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਕੱਢ ਦਿਤਾ ਗਿਆ ਸੀ ਅਤੇ ਇਸ ਵਾਰ ਹੋਈਆਂ ਲੋਕ ਸਭਾ ਚੋਣਾਂ ਵਿਚ ਕਮਲਜੀਤ ਬਰਾੜ ਲੁਧਿਆਣਾ ਤੋਂ ਲੋਕ ਸਭਾ ਚੋਣ ਆਜ਼ਾਦ ਤੌਰ ਤੇ ਲੜੇ ਸਨ।