ਚੰਡੀਗੜ੍ਹ,13 ਮਈ (ਬੌਬੀ ਸਹਿਜ਼ਲ) ਪੰਜਾਬ ਪੁਲਿਸ ਦੇ ਡੀਜੀਪੀ ਗੋਰਵ ਯਾਦਵ ਆਈਪੀਐਸ ਦੀ ਅਗਵਾਈ ਵਿੱਚ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਇਸ ਸੰਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਅੱਜ ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਸੀਪੀਜ਼, ਐਸਐਸਪੀਜ਼, ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਸਮੂਹ ਐਸ.ਐਚ.ਓਜ਼ ਨਾਲ ਵੀਸੀ ਰਾਹੀਂ ਰਾਜ ਪੱਧਰੀ ਮੀਟਿੰਗ ਕੀਤੀ ਗਈ।
ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ, ਸਮਰੱਥਾ ਵਧਾਉਣ ਅਤੇ ਆਪਣੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਉਪਲਬਧ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ।