Home Health ਰਸੂਲਪੁਰ ਵਿਖੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਰਸੂਲਪੁਰ ਵਿਖੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

46
0

ਜਗਰਾਉਂ, 13 ਜੂਨ ( ਵਿਕਾਸ ਮਠਾੜੂ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਸੀ ਐੱਚ ਸੀ ਹਠੂਰ ਡਾਕਟਰ ਵਰੁਨ ਸੱਗੜ ਦੀ ਅਗਵਾਈ ਹੇਠ ਅਤੇ ਪ੍ਰਕਾਸ਼ ਸਿੰਘ ਸਿਹਤ ਸੁਪਰਵਾਈਜ਼ਰ ਦੀ ਰਹਿਨੁਮਾਈ ਹੇਠ ਰਸੂਲਪੁਰ ਵਿਖੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪ੍ਰਕਾਸ਼ ਸਿੰਘ ਸਿਹਤ ਸੁਪਰਵਾਈਜ਼ਰ ਨੇ ਮਲੇਰੀਆ ਦੇ ਲੱਛਣ ਜਿਵੇਂ ਕਿ ਠੰਡ ਅਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ, ਉਲਟੀਆਂ ਅਤੇ ਸਿਰ ਦਰਦ ਹੋਣਾ, ਬੁਖ਼ਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ਤੇ ਪਸੀਨਾ ਆਉਣਾ ਕਰਨ। ਇਸਦੀ ਰੋਕਥਾਮ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਕੂਲਰਾਂ ਦਾ ਪਾਣੀ ਕੱਢ ਕੇ ਹਫ਼ਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ, ਛੱਤਾਂ ਤੇ ਲੱਗੀਆਂ ਪਾਣੀ ਵਾਲੀਆਂ ਟੈਂਕੀਆਂ ਨੂੰ ਢਕ ਕੇ ਰੱਖੋ, ਟਾਇਰਾਂ, ਵਾਧੂ ਪਏ ਬਰਤਨਾਂ, ਗਮਲੇ ,ਡਰੰਮ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ। ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖੋ। ਛੱਤਾਂ ਤੇ ਪਾਣੀ ਇਕੱਠਾ ਨਾ ਹੋਣ ਦਿਓ। ਡੂੰਘੀਆਂ ਥਾਂਵਾਂ ਨੂੰ ਮਿੱਟੀ ਨਾਲ ਭਰੋ , ਇਕੱਠੇ ਹੋਏ ਪਾਣੀ ਤੇ ਕਾਲਾ ਤੇਲ ਪਾਓ , ਕੱਪੜੇ ਅਜਿਹੇ ਪਹਿਨੋ ਜਿਸ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕਰੋ। ਬੁਖ਼ਾਰ ਹੋਣ ਤੇ ਤੁਰੰਤ ਨੇੜੇ ਦੀ ਡਿਸਪੈਂਸਰੀ ਜਾਂ ਹਸਪਤਾਲ ਨਾਲ ਸੰਪਰਕ ਕਰੋ। ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਲੇਰੀਆ ਬੁਖ਼ਾਰ ਲਈ ਇਲਾਜ ਮੁਫ਼ਤ ਹੁੰਦਾ ਹੈ। ਇਸ ਕੈਂਪ ਵਿੱਚ ਗੁਰਦੀਪ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ, ਸੁਖਵਿੰਦਰ ਕੌਰ ਏ ਐਨ ਐਮ, ਕਿਰਨਦੀਪ ਕੌਰ ਸੀ ਐੱਚ ਓ, ਅਮਰਜੀਤ ਸਿੰਘ, ਗੁਰਦੇਵ ਸਿੰਘ ,ਕੁਲਵੰਤ ਸਿੰਘ, ਚੰਨਣ ਸਿੰਘ, ਪਰਮਜੀਤ ਸਿੰਘ, ਪਰਮਜੀਤ ਕੌਰ, ਵੀਰਪਾਲ ਕੌਰ, ਹਰਦੀਪ ਕੌਰ, ਸ਼ਿੰਦਰਪਾਲ ਕੌਰ, ਅਮਨ ਹਾਜ਼ਰ ਸਨ।