Home Religion ਈਦ-ਉਲ-ਜੁਹਾ (ਬਕਰੀਦ) ਦੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ...

ਈਦ-ਉਲ-ਜੁਹਾ (ਬਕਰੀਦ) ਦੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਡਿਊਟੀ ਤੋ ਛੋਟ

41
0

ਮਾਲੇਰਕੋਟਲਾ 15 ਜੂਨ ( ਅਸ਼ਵਨੀ)-ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਰਾਜਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮੁੱਚੇ ਦੇਸ਼ ਅੰਦਰ ਈਦ-ਉਲ-ਜੁਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ 17 ਜੂਨ 2024 ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਮਾਲੇਰਕੋਟਲਾ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਮਿਤੀ 17 ਜੂਨ 2024 (ਦਿਨ ਸੋਮਵਾਰ) ਨੂੰ ਈਦ-ਉਲ-ਜੁਹਾ ਵਾਲੇ ਮੌਕੇ ਕਿਸੇ ਵੀ ਲਗਾਈ ਗਈ ਡਿਊਟੀ ਤੋਂ ਛੋਟ ਦਿੱਤੀ ਜਾਂਦੀ ਹੈ।