ਉਤਰਾਖੰਡ, 15 ਜੂਨ (ਰਾਜੇਸ਼ ਜੈਨ – ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਅਤੇ ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ। ਟਰੈਵਲਰ ‘ਚ ਕਰੀਬ 23 ਯਾਤਰੀ ਸਵਾਰ ਸਨ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) ਅਤੇ ਪੁਲਸ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ।ਟੀਮਾਂ ਨੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਰਾਹਤ ਬਚਾਅ ਕਾਰਜ ਜਾਰੀ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵਿੱਟਰ ‘ਤੇ ਪੋਸਟ ਕੀਤਾ, ‘ਰੁਦਰਪ੍ਰਯਾਗ ਜ਼ਿਲੇ ‘ਚ ਟੈਂਪੋ ਟਰੈਵਲਰ ਦੇ ਹਾਦਸੇ ਦੀ ਬਹੁਤ ਦੁਖਦਾਈ ਖਬਰ ਮਿਲੀ। ਸਥਾਨਕ ਪ੍ਰਸ਼ਾਸਨ ਅਤੇ ਐਸਡੀਆਰਐਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਮੈਡੀਕਲ ਸੈਂਟਰ ਭੇਜਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।