ਮਾਲੇਰਕੋਟਲਾ 16 ਜੂਨ ( ਸੰਜੀਵ ਗੋਇਲ, ਅਨਿਲ ਕੁਮਾਰ)-ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਆਈ.ਜੀ. ਪਟਿਆਲਾ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ.,ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਪੁਲਿਸ ਕਾਰਜ-ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪਟਿਆਲਾ ਰੇਂਜ ਦੇ ਅਧੀਨ ਆਉਂਦੇ ਚਾਰ ਜ਼ਿਲ੍ਹੇ ਮਲੇਰਕੋਟਲਾ, ਪਟਿਆਲਾ,ਸੰਗਰੂਰ ਅਤੇ ਬਰਨਾਲਾ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ।ਪੁਲਿਸ ਕਰਮਚਾਰੀਆਂ ਨੂੰ ਚੌਕਸ ਕਰਨ ਅਤੇ ਪੁਲਿਸ ਕੰਮਕਾਜ ਨੂੰ ਦਰੁਸਤ(tone up) ਕਰਨ ਲਈ ਪ੍ਰਬੰਧਕੀ ਅਧਾਰ ਤੇ ਪੰਜਾਬ ਪੁਲਿਸ ਰੂਲਜ ਅਤੇ ਡੀ.ਜੀ.ਪੀ. ਪੰਜਾਬ ਜੀ ਦੇ ਦਫਤਰ ਵੱਲੋ ਜਾਰੀ ਤਬਾਦਲਾ ਨੀਤੀ ਅਨੁਸਾਰ ਸਿਪਾਹੀ ਰੈਂਕ ਤੋ ਇੰਸਪੈਕਟਰ ਰੈਂਕ ਦੇ ਸਮੂਹ ਕਰਮਚਾਰੀਆਂ ਦੀਆਂ ਬਦਲੀਆ/ਤਾਇਨਾਤੀਆ ਕੀਤੀਆ ਜਾਣ ਅਤੇ ਕਿਸੇ ਵੀ ਰੈਂਕ ਦਾ ਪੁਲਿਸ ਕਰਮਚਾਰੀ ਅਤੇ ਪੰਜਾਬ ਹੋਮਗਾਰਡ ਦੇ ਜਵਾਨਾਂ ਨੂੰ ਆਪਣੀ ਰਿਹਾਇਸੀ ਸਬ ਡਵੀਜ਼ਨ ਵਿੱਚ ਤਾਇਨਾਤ ਨਾ ਕੀਤਾ ਜਾਵੇ।
ਜਿਸ ਦੇ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਐਸ.ਐਸ.ਪੀਜ਼ ਵਲੋ ਆਪਣੇ ਆਪਣੇ ਜਿਲਿਆ ਵਿੱਚ ਭਾਰੀ ਫੇਰ ਬਦਲ ਕੀਤਾ ਗਿਆ ਹੈ। ਜਿਸ ਵਿੱਚ ਕੁੱਲ 916 ਸਿਪਾਹੀ ਤੋਂ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀਆ ਦਾ ਤਬਾਦਲਾ ਕੀਤਾ ਗਿਆ, ਜਿਸ ਵਿੱਚ ਐਸ.ਐਸ.ਪੀ. ਪਟਿਆਲਾ ਵਲੋ 537 ,ਐਸ.ਐਸ.ਪੀ. ਸੰਗਰੂਰ ਵਲੋ 188 ,ਐਸ.ਐਸ.ਪੀ ਬਰਨਾਲਾ ਵੱਲੋਂ 118 ਅਤੇ ਐਸ.ਐਸ.ਪੀ.,ਮਲੇਰਕੋਟਲਾ ਵੱਲੋ 73 ਪੁਲਿਸ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
ਇਸ ਤੋ ਇਲਾਵਾ ਤਬਾਦਲਾ ਨੀਤੀ ਤਹਿਤ ਕਵਰ ਹੁੰਦੇ ਸਹਾਇਕ ਥਾਣੇਦਾਰ ਤੋ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਦੀਆਂ ਪਟਿਆਲਾ ਰੇਂਜ ਦੇ ਇੱਕ ਜਿਲ੍ਹੇ ਤੋਂ ਦੂਜੇ ਜਿਲ੍ਹੇ ਵਿੱਚ ਬਦਲੀਆ ਵੀ ਕੀਤੀਆ ਗਈਆ ਹਨ।ਇਥੇ ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਲੋਕ ਸਭਾ ਚੋਣਾ 2024 ਦੇ ਸਬੰਧ ਵਿੱਚ ਮਾਨਯੋਗ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਅਤੇ ਡਾਇਰੈਕਟਰ ਜਨਰਲ ਪੁਿਲਸ, ਪੰਜਾਬ ਵੱਲੋਂ ਜਾਰੀ ਕੀਤੀਆ ਗਈਆ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਅਨੁਸਾਰ ਐਸ.ਆਈ. ਅਤੇ ਇੰਸਪੈਕਟਰ ਰੈਂਕ ਦੇ ਕਰਮਚਾਰੀਆ ਨੂੰ ਜਿਹਨ੍ਹਾਂ ਦੀ ਇੱਕ ਜਿਲ੍ਹੇ ਵਿੱਚ ਤਿੰਨ ਸਾਲ ਅਰਸਾ ਦੀ ਸਰਵਿਸ ਅਤੇ ਰਿਹਾਇਸੀ ਜਿਲ੍ਹਾ ਹੋਣ ਕਰਕੇ ਪਟਿਆਲਾ ਰੇਂਜ ਦੇ ਦੂਜੇ ਜਿਲਿਆ ਵਿੱਚ ਤਬਾਦਲਾ ਕਰ ਦਿੱਤਾ ਗਿਆ ਸੀ। ਡੀ.ਆਈ.ਜੀ.ਪਟਿਆਲਾ ਰੇਂਜ ਪਟਿਆਲਾ ਵੱਲੋਂ ਆਪਣੇ ਅਧੀਨ ਆਉਂਦੇ ਸਾਰੇ ਐਸ.ਐਸ.ਪੀਜ਼, ਐਸ.ਪੀ., ਅਤੇ ਡੀ.ਐਸ.ਪੀਜ਼ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਖ਼ਿਲਾਫ਼ ਜ਼ੀਰੋ-ਟੋਲਰੇਂਸ ਨੀਤੀ ਨੂੰ ਅਪਣਾਉਂਦਿਆਂ ਠੋਸ ਕਾਰਜ ਪ੍ਰਣਾਲੀ ਤਿਆਰ ਕੀਤੀ ਜਾਵੇ।ਜਿਸ ਤਹਿਤ ਡਰੱਗ ਹਾਟਸਪਾਟ ਤੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਛਾਪੇਮਾਰੀ/ਰੇਡਾ ਕਰਕੇ ਆਦaਤਾਨ ਅਪਰਾਧੀਆਂ ਦੀ ਅਚਨਚੈਤ ਚੈਕਿੰਗ ਅਤੇ ਯੋਜਨਾਬੱਧ ਤਰੀਕੇ ਨਾਲ CASO ਉਪਰੇਸ਼ਨ ਕੀਤੇ ਜਾਣ ਅਤੇ ਨਸ਼ਾ ਸਮਗਲਰਾਂ ਖ਼ਿਲਾਫ਼ ਸਖਤ ਕਾਰਵਾਈ ਕਰਦੇ ਹੋਏ ਸਰੋਤ ਅਤੇ ਖਪਤਕਾਰਾਂ ਨੂੰ ਵੀ ਜਾਬਤੇ ਅਨੁਸਾਰ ਗ੍ਰਿਫਤਾਰ ਕੀਤਾ ਜਾਵੇ।ਅਧਿਕਾਰੀਆਂ ਨੂੰ ਵੱਡੇ ਸਮਗਲਰਾਂ ਦੀ ਪਹਿਚਾਣ ਕਰਨ ਅਤੇ ਸਪਲਾਈ ਚੈਨ ਤੋੜਨ ਲਈ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ।ਉਹਨਾਂ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 68 ਐਫ ਦੀ ਵੱਧ ਵੱਧ ਤੋ ਵਰਤੋ ਕਰਨ ਲਈ ਕਿਹਾ ਤਾਂ ਜ਼ੋ ਨਸ਼ਾ ਸਮਗਲਰਾਂ ਦੁਆਰਾ ਗੈਰ ਕਾਨੂੰਨੀ ਤਰੀਕੇ ਨਾਲ ਹਾਸਿਲ ਕੀਤੀਆ ਜਾਇਦਾਦਾਂ ਜਬਤ ਕੀਤੀਆਂ ਜਾ ਸਕਣ।
ਐਸ.ਐਸ.ਪੀਜ਼ ਨੂੰ ਆਦੇਸ਼ ਕੀਤੇ ਕਿ ਕੋਈ ਪੁਲਿਸ ਕਰਮਚਾਰੀ ਜੋ ਭ੍ਰਿਸਟਾਚਾਰ ਜਾ ਕਿਸੇ ਤਰੀਕੇ ਨਾਲ ਨਸ਼ਾ ਤਸਕਰਾਂ ਨਾਲ ਜ਼ੋੜਿਆ ਹੋਵੇ ਨੂੰ ਨਾ ਬਖਸਿਆ ਜਾਵੇ।ਅਜਿਹੀਆ ਕਾਲੀਆਂ ਭੇਡਾਂ ਖ਼ਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਕੇ ਉਦਾਹਰਣਤੱਮਕ ਸਜਾਂ ਨੂੰ ਯਕੀਨੀ ਬਣਾਇਆ ਜਾਵੇ।ਸਾਰੇ ਅਧਿਕਾਰੀਆਂ ਅਤੇ ਮੁੱਖ ਅਫਸਰਾਂ ਨੂੰ ਲੋਕਾਂ ਨਾਲ ਜੁੜਨ, ਚੰਗੇ ਸਲੀਕੇ ਨਾਲ ਪੇਸ਼ ਆਉਣ ਹੋਣ ਲਈ ਕਿਹਾ ਗਿਆ ਨਾਲ ਹੀ ਡੀ.ਜੀ.ਪੀ. ਪੰਜਾਬ ਜੀ ਦੇ ਹੁਕਮਾਂ ਅਨੁਸਾਰ ਸਮੂਹ ਸਰਕਲ ਅਫਸਰ, ਮੁੱਖ ਅਫਸਰ ਥਾਣਾ ਅਤੇ ਇੰਚਾਰਜ ਚੌਕੀਆਂ ਨੂੰ ਰੋਜਾਨਾ ਕੰਮਕਾਜ ਵਾਲੇ ਦਿਨ ਆਪਣੇ ਦਫਤਰ ਵਿਖੇ ਹਾਜਰ ਰਹਿਣ ਅਤੇ ਸਵੇਰੇ 11 ਵਜੇ ਤੋ ਦੁਪਹਿਰ 01 ਵਜੇ ਤੱਕ ਨਾਗਰਿਕਾਂ ਦੀਆਂ ਸਿਕਾਇਤਾਂ ਸੁਣਨ ਅਤੇ ਨਿਪਟਰਾਂ ਕਰਨ ਲਈ ਪਾਬੰਦ ਕੀਤਾ ਗਿਆ।ਇਸ ਤੋਂ ਇਲਾਵਾ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੈਡਿੰਗ ਸ਼ਿਕਾਇਤਾਂ ਦਾ ਸਮੇ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਅਪਰਾਧਿਕ ਮੁੱਕਦਮਿਆ ਅਤੇ ਗੰਭੀਰ ਜੁਰਮਾਂ ਵਿੱਚ ਸਾਮਿਲ ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਵਿਸ਼ੇਸ ਮੁਹਿੰਮ ਚਲਾਉਣ ਲਈ ਵੀ ਕਿਹਾ।ਕਿਸੇ ਵੀ ਗੈਰ ਸਮਾਜਿਕ ਗਤੀਵਿਧੀ/ਵਿਅਕਤੀ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਾ ਜਾਵੇ।ਸਮੂਹ ਮੁੱਖ ਅਫਸਰ ਆਪਣੇ ਇਲਾਕੇ ਵਿੱਚ ਗਸਤ ਕਰਨ, ਕਾਨੂੰਨ ਵਿਵਸਥਾ ਸਥਿਤੀ ਦੀ ਸਮਿਖਿਆ ਅਤੇ ਨਾਗਰਿਕ-ਮਿੱਤਰਤਾ ਪੁਿਲਸਿੰਗ ਨੂੰ ਯਕੀਨੀ ਬਣਾਇਆ ਜਾਵੇ।