Home Punjab 21 ਜੂਨ ਨੂੰ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ

21 ਜੂਨ ਨੂੰ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ

19
0


“ਜ਼ਿੰਦਗੀ ਨੂੰ ਸੁਖਾਵਾਂ ਬਣਾ ਰਹੀ ਹੈ ਸੀਐਮ ਦੀ ਯੋਗਸ਼ਾਲਾ-ਜ਼ਿਲੇ ਵਿੱਚ ਕਰੀਬ 4000 ਲੋਕ ਯੋਗਸ਼ਾਲਾ ਦਾ ਲੈ ਰਹੇ ਹਨ ਲਾਭ”

ਬਟਾਲਾ, 19 ਜੂਨ (ਰਾਜੇਸ਼ ਜੈਨ – ਰਾਜਨ ਜੈਨ) : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸੀਐਮ ਦੀ ਯੋਗਸ਼ਾਲਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਜਿਲੇ ਦੇ ਵੱਖ-ਵੱਖ ਖੇਤਰਾਂ ਜਿਵੇਂ ਬਟਾਲਾ, ਕਾਦੀਆਂ,ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ , ਗੁਰਦਾਸਪੁਰ ਅਤੇ ਕਲਾਨੌਰ ਆਦਿ ਵਿੱਚ ਲੋਕ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ।ਸੀ.ਐਮ ਯੋਗਸ਼ਾਲਾ ਦੇ ਜ਼ਿਲਾ ਕੁਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਸੀਐਮ ਦੀ ਯੋਗਸ਼ਾਲਾ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਜਿਲ੍ਹਾ ਗੁਰਦਾਸਪੁਰ ਵਿੱਚ ਕਰੀਬ 4000 ਲੋਕ ਪੂਰੇ ਉਤਸ਼ਾਹ ਨਾਲ ਇਸ ਯੋਗਸ਼ਾਲਾ ਦਾ ਲਾਭ ਲੈ ਰਹੇ ਹਨ। ਉਨਾਂ ਦੱਸਿਆ ਕਿ ਲੋਕਾਂ ਨਾਲ ਗੱਲਬਾਤ ਕਰਦਿਆ ਪਤਾ ਲੱਗਿਆ ਕਿ ਯੋਗ ਕਲਾਸਾਂ ਸ਼ੁਰੂ ਹੋਣ ਨਾਲ ਉਨ੍ਹਾਂ ਦਾ ਸਰੀਰਕ ਤੇ ਮਾਨਸੀਕ ਪੱਧਰ ਠੀਕ ਹੋ ਰਿਹਾ ਹੈ। ਯੋਗ ਕਰਨ ਨਾਲ ਦਵਾਈਆਂ ਤੋ ਛੁਟਕਾਰਾ ਮਿਲ ਰਿਹਾ ਹੈ। ਸਰੀਰ ਤੰਦਰੁਸਤ ਅਤੇ ਆਰਥਿਕ ਸੁਧਾਰ ਹੋ ਰਿਹਾ ਹੈ। ਲੋਕਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਕੀਤੇ ਇਸ ਖਾਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 21 ਜੂਨ ਨੂੰ ਜ਼ਿਲ੍ਹਾ ਪੱਧਰੀ, ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਆਰ.ਡੀ. ਖੋਸਲਾ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਸਵੇਰੇ 6 ਵਜੇ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।