Home Punjab ਜਿਲ੍ਹਾ ਤਰਨਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ 8,00,000 ਬੂਟੇ ਲਗਾਉਣ ਦਾ ਟੀਚਾ ਮਿੱਥਿਆ...Punjabਜਿਲ੍ਹਾ ਤਰਨਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ 8,00,000 ਬੂਟੇ ਲਗਾਉਣ ਦਾ ਟੀਚਾ ਮਿੱਥਿਆ – ਡਿਪਟੀ ਕਮਿਸ਼ਨਰBy dailyjagraonnews - June 19, 2024230FacebookTwitterPinterestWhatsApp ਤਰਨ ਤਾਰਨ,19 ਜੂਨ (ਲਿਕੇਸ਼ ਸ਼ਰਮਾ – ਅਸ਼ਵਨੀ) : ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜ਼ਿਲ੍ਹਾ ਤਰਨਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 8,00,000 ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ., ਨੇ ਅੱਜ ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਜਿਲ੍ਹਾ ਤਰਨ ਤਾਰਨ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਜਿਲ੍ਹੇ ਦੇ ਸਮੂਹ ਵਿਭਾਗਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰੇਕ ਖਾਲੀ ਥਾਂ ਭਾਵ ਸਰਕਾਰੀ ਬਿਲਡਿੰਗਾਂ, ਹਸਤਪਤਾਲ, ਸਕੂਲ, ਪੰਚਾਇਤੀ ਜ਼ਮੀਨ ਰੋਡ ਸਾਈਡ ਜਿਸ ਉਪਰ ਪਲਾਟੇਸ਼ਨ ਕਰਵਾਈ ਜਾ ਸਕੇ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਗਏ।ਡਿਪਟੀ ਕਮਿਸ਼ਨਰ ਵੱਲੋਂ ਸਮੂਹ ਪਿੰਡਾਂ ਦੇ ਜਿੰਮੀਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਜ਼ਮੀਨਾਂ ਨਾਲ ਲੱਗਦੀਆਂ ਸੜਕਾ ਦੇ ਬਰਮਾਂ ਉੱਪਰ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ।ਇਸ ਨਾਲ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇਗਾ।