Home Punjab ਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਤਰਨ ਤਾਰਨ ’ਚ 87 ਥਾਵਾਂ ’ਤੇ...Punjabਸੀ. ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਤਰਨ ਤਾਰਨ ’ਚ 87 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ – ਡਿਪਟੀ ਕਮਿਸ਼ਨਰBy dailyjagraonnews - June 19, 2024260FacebookTwitterPinterestWhatsApp ਤਰਨ ਤਾਰਨ, 19 ਜੂਨ (ਭਗਵਾਨ ਭੰਗੂ) : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ. ਐੱਮ. ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 87 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ 2500 ਤੋਂ ਵੱਧ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੀ. ਐਮ. ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ 87 ਸਥਾਨਾਂ ’ਤੇ ਰੋਜ਼ਾਨਾਂ ਸਵੇਰੇ-ਸ਼ਾਮ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਯੋਗਾ ਮਾਹਿਰ ਟਰੇਨਰ ਨਿਯੁਕਤ ਕੀਤੇ ਗਏ ਹਨ, ਜੋ ਸਵੇਰੇ ਸ਼ਾਮ ਲੋਕਾਂ ਨੂੰ ਯੋਗਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਨ੍ਹਾਂ ਯੋਗ ਕਲਾਸਾਂ ਦਾ ਲਾਭ ਮਿਲ ਰਿਹਾ ਹੈ।ਉਹਨਾਂ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜ਼ਰੂਰੀ ਹਨ, ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉੱਥੇ ਮੁਫ਼ਤ ਯੋਗਾ ਕਲਾਸਾਂ ਲਈ ਮਾਹਿਰ ਯੋਗ ਟੀਚਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੰਦਰੁਸਤ ਤੇ ਨਿਰੋਗ ਜੀਵਨ ਲਈ ਯੋਗਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ. ਐੱਮ. ਦੀ ਯੋਗਸ਼ਾਲਾ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਯੋਗਾ ਕਲਾਸਾਂ ਲਗਾਉਣ ਜਾਂ ਇਸ ਸਬੰਧੀ ਜਾਣਕਾਰੀ ਲੈਣ ਲਈ 76694-00500 ਜਾਂ ਕੋਆਰਡੀਨੇਟਰ ਹਰਮਨਦੀਪ ਸਿੰਘ ਦੇ ਮੋਬਾਈਲ ਨੰਬਰ 99155-01377 ’ਤੇ ਕਾਲ ਕੀਤੀ ਜਾ ਸਕਦੀ ਹੈ।