ਤਰਨ ਤਾਰਨ, 21 ਜੁਨ (ਲਿਕੇਸ਼ ਸ਼ਰਮਾ – ਅਸ਼ਵਨੀ) ਜ਼ਿਲਾ ਪ੍ਰਸ਼ਾਸ਼ਨ ਤਰਨ ਤਾਰਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਗਰਮੀਆਂ ਵਿੱਚ ਬਰਸਾਤ ਦੇ ਮੌਸਮ ਦੌਰਾਨ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਮਿਤੀ 01 ਜੁਲਾਈ ਤੋਂ 31 ਅਗਸਤ 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਤਿਆਰੀ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਅਗਵਾਹੀ ਹੇਠ ਜਿਲਾ੍ਹ ਟਾਸਕ ਫੋਰਸ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਸਿਵਲ ਸਰਜਨ ਡਾ ਭਾਰਤ ਭੂਸ਼ਣ, ਜਿਲਾ੍ਹ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਵਿਸ਼ਵ ਸਿਹਤ ਸੰਸਥਾ ਵਲੋਂ ਡਾ. ਇਸ਼ਿਤਾ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ, ਸਮੂਹ ਸਿਹਤ ਅਧਿਕਾਰੀ ਅਤੇ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਇਸ ਮੁਹਿੰਮ ਦਾ ਉਦੇਸ਼ ਆਮ ਲੋਕਾਂ ਨੂੰ ਦਸਤ ਰੋਗ ਦੇ ਕਾਰਣ, ਇਲਾਜ, ਸਾਵਧਾਨੀਆਂ ਅਤੇ ਵਿਸ਼ੇਸ਼ ਤੌਰ ਤੇ ਹੈਂਡ ਵਾਸ਼ਿਗ ਤਕਨੀਕ ਬਾਰੇ ਸੁਚੇਤ ਕਰਨਾ ਹੈ, ਕਿਉਕਿ ਦਸਤ ਰੋਗ ਨਾਲ ਹੋਣ ਵਾਲੀਆ ਮੌਤਾਂ ਰੋਕਣਯੋਗ ਹਨ। ਉਨਾਂ ਨੇ ਆਏ ਹੋਏ ਵਿਭਾਗਾ ਜਿਵੇ (ਇਸਤਰੀ ਵਿਭਾਗ, ਸਿਖਿਆਵਿਭਾਗ, ਵਾਟਰ ਤੇ ਸੈਨੀਟੇਸ਼ਨ ਵਿਭਾਗ, ਕਾਰਪੋਰੇਸਨ) ਨੂੰ ਅਪੀਲ ਕੀਤੀ ਕਿ ਇਸ ਮਹਿੰਮ ਵਿਚ ਸਿਹਤ ਵਿਭਾਗ ਨੂੰ ਬਣਦਾ ਸਹਿਯੋਗ ਦਿੱਤਾ ਜਾਵੇ।ਸਿਵਲ ਸਰਜਨ ਡਾ. ਭਾਰਤ ਭੂਸ਼ਣ ਨੇ ਕਿਹਾ ਕਿ ਸਕੂਲਾਂ ਵਿੱੱਚ ਸਵੇਰ ਦੀ ਐਸੰਬਲੀ ਵਿੱਚ ਬੱਚਿਆ ਨੂੰ ਇੱੱਕਤਰ ਕਰਕੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਓ. ਆਰ. ਐਸ. ਕਾਰਨਰ ਬਣਾਏ ਜਾਣ, ਹੈਂਡ ਵਾਸ਼ਿੰਗ ਤਕਨੀਕ ਅਤੇ ਖਾਸ ਤੌਰ ‘ਤੇ ਓ. ਆਰ. ਐਸ. ਦਾ ਘਰੇਲੂ ਘੋਲ ਬਣਾਓਣ ਦੀ ਵਿਧੀ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।
ਜਿਲਾ੍ਹ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਨੇ ਕਿ ਇਸ ਮੁਹਿੰਮ ਦੌਰਾਨ ਓ. ਆਰ. ਐਸ. ਕਾਰਨਰ ਹਰੇਕ ਸਿਹਤ ਕੇਦਰ ਵਿੱਚ ਬਣਾਉਣੇ ਯਕੀਨੀ ਬਣਾਏ ਜਾਣਗੇ ਅਤੇ ਆਸ਼ਾ ਵਰਕਰਾਂ ਵੱਲੋਂ ਓ. ਆਰ. ਐਸ. ਪੈਕਟ ਘਰਾਂ-ਘਰਾਂ ਵਿਚ ਵੰਡੇ ਜਾਣਗੇ ਤਾਂ ਕਿ ਇੰਨ੍ਹਾ ਬੱਚਿਆ ਵਿੱਚ ਦਸਤ ਕਾਰਨ ਹੋ ਰਹੀ ਪਾਣੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ।