ਬਟਾਲਾ, 21 ਜੂਨ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) : ਦੱਸਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੱਜ ਜ਼ਿਲਾ ਪੱਧਰੀ, ਅੰਤਰਰਾਸ਼ਟਰੀ ਯੋਗ ਦਿਵਸ ਸਥਾਨਕ ਆਰ.ਡੀ.ਖੋਸਲਾ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਮਨਾਇਆ ਗਿਆ । ਜਿਸ ਵਿੱਚ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ, ਚੇਅਰਮੈਨ ਨਰੇਸ਼ ਗੋਇਲ, ਸ੍ਰੀਮਤੀ ਇੰਦਰਜੀਤ ਕੋਰ ਤਹਿਸੀਲਦਾਰ ਅਤੇ ਡਾ. ਪ੍ਰਦੀਪ ਸਿੰਘ ਜ਼ਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਗੁਰਦਾਸੁਪੁਰ ਵੀ ਮੋਜੂਦ ਸਨ।ਜ਼ਿਲ੍ਹਾ ਪ੍ਰਸ਼ਾਸਨ ਅਤੇ ਜਿਲਾ ਆਯੂਰਵੈਦਿਕ ਵਿਭਾਗ ਵਲੋਂ ਕਰਵਾਏ ਸਮਾਗਮ ਵਿਚ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਦੱਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਹੈ ਤੇ ਤੰਦਰੁਸਤੀ ਲਈ ਯੋਗਾ ਬਹੁਤ ਲਾਹੇਵੰਦ ਹੈ। ਉਨਾਂ ਲੋਕਾਂ ਨੂੰ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗਾ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤਣਾਅ ਭਰੀ ਜ਼ਿੰਦਗੀ ਲਈ ਯੋਗਾ ਬਹੁਤ ਫਾਇੰਦੇਮੰਦ ਹੈ ਤੇ ਪੂਰੀ ਦੁਨੀਆਂ ਨੇ ਇਸ ਨੂੰ ਅਪਣਾਇਆ ਹੈ। ਉਨਾਂ ਕਿਹਾ ਕਿ ਯੋਗ ਆਸਨ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬੀਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ ਉੱਥੇ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਵਿਚ ਯੋਗਾ ਆਸਨ ਇਕ ਸੋਨੇ ਤੇ ਸੁਹਾਗੇ ਵਰਗੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਰੁਝੇਵਿਆਂ ਭਰੇ ਸਮੇਂ ਵਿਚੋਂ ਥੋੜਾ ਸਮਾਂ ਕੱਢ ਕੇ ਸਰੀਰਕ ਪੱਖੋਂ ਤੰਦਰੁਸਤ ਅਤੇ ਚੁਸਤ ਰਹਿਣ ਲਈ ਯੋਗਾ ਨਾਲ ਜੁੜਣਾ ਚਾਹੀਦਾ ਹੈ।ਇਸ ਮੌਕੇ ਡਾ. ਨਵਨੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਆਯੂਰਵੈਦਿਕ ਵਿਭਾਗ ਦੀ ਟੀਮ ਵਲੋਂ ਯੋਗ ਦੇ ਵੱਖ-ਵੱਖ ਆਸਣ ਕਰਵਾਏ ਗਏ।ਇਸ ਮੌਕੇ ਡਾ. ਅਮਿਤ ਵਰਮਾ ਤੇ ਡਾ. ਅੰਕੁਰ ਲੇਖੀ, ਯੋਗਾ ਕੈਂਪ ਇੰਚਾਰਜ, ਡਾ. ਨਵਨੀਤ ਸਿੰਘ, ਡਾ. ਨੀਤੂ ਅਗਰਵਾਲ, ਡਾ. ਪ੍ਰਨੀਤ ਕੋਰ, ਡਾ. ਅਮਿਤਾ ਸ਼ਰਮਾ, ਡਾ. ਰਮਨ ਸੰਗੋਤਰਾ, ਲਖਵਿੰਦਰ ਸਿੰਘ ਡਿਪਟੀ ਡੀਈਓ (ਸ) ਗੁਰਦਾਸਪੁਰ, ਪਿ੍ਰੰਸੀਪਲ ਡਾ. ਬਿੰਦੂ ਬਾਲਾ, ਰਾਜੀਵ ਸਿੰਘ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਡਾ. ਹਰਪ੍ਰੀਤ ਸਿੰਘ ਢਿੱਲੋਂ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ, ਮੈਡਮ ਸੰਦੀਪ ਕੋਰ ਜ਼ਿਲ੍ਹਾ ਯੂਥ ਅਫਸਰ, ਨਹਿਰੂ ਯੁਵਾ ਕੇਂਦਰ ਗੁਰਦਾਸਪੁਰ, ਲੈਕਚਰਾਰ ਜਸਬੀਰ ਸਿੰਘ ਅਤੇ ਗੁਰਪ੍ਰਤਾਪ ਸਿੰਘ ਕਾਹਲੋਂ ਆਦਿ ਮੋਜੂਦ ਸਨ।