Home Uncategorized ਆਈ.ਟੀ.ਆਈ. ਬਸੀ ਪਠਾਣਾ ਵਿਖੇ ਅੱਜ ਲਗਾਇਆ ਜਾਵੇਗਾ ਰਜਿਸਟਰੇਸ਼ਨ ਕੈਂਪ

ਆਈ.ਟੀ.ਆਈ. ਬਸੀ ਪਠਾਣਾ ਵਿਖੇ ਅੱਜ ਲਗਾਇਆ ਜਾਵੇਗਾ ਰਜਿਸਟਰੇਸ਼ਨ ਕੈਂਪ

30
0

ਫ਼ਤਹਿਗੜ੍ਹ ਸਾਹਿਬ, 27 ਜੂਨ ਅਸ਼ਵਨੀ, ਸੰਜੀਵ) -ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਕੜੀ ਤਹਿਤ 28 ਜੂਨ ਨੂੰ ਆਈ.ਟੀ.ਆਈ. ਬਸੀ ਪਠਾਣਾ ਵਿਖੇ ਸਵੇਰੇ 10.00 ਵਜੇ ਤੋਂ ਦੁਪਹਿਰ 01.00 ਵਜੇ ਤੱਕ ਰਜਿਸਟਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਨੌਜਵਾਨਾਂ ਦੀ ਉਮਰ 16 ਸਾਲ ਤੋਂ 40 ਸਾਲ ਤੱਕ ਹੈ ਅਤੇ ਜ਼ਿਨ੍ਹਾਂ ਦੇ ਨਾਮ ਅਜੇ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਦਰਜ਼ ਨਹੀਂ ਕਰਵਾਏ, ਉਹ ਆਪਣੇ ਅਸਲ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ 28 ਜੂਨ ਨੂੰ ਆਈ.ਟੀ.ਆਈ. ਬਸੀ ਪਠਾਣਾ ਵਿਖੇ ਪਹੁੰਚ ਕੇ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਨਾਲ ਸਬੰਧਤ ਸਕੀਮਾ ਦਾ ਲਾਭ ਮਿਲ ਸਕੇ।