Home Uncategorized ਬਾਲ ਸੁਰੱਖਿਆ ਅਫਸਰ ਨੇ ਅਚਨਚੇਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਬਾਲ ਸੁਰੱਖਿਆ ਅਫਸਰ ਨੇ ਅਚਨਚੇਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

33
0

ਫਤਹਿਗੜ੍ਹ ਸਾਹਿਬ, 17 ਜੁਲਾਈ ( ਸੰਜੀਵ ਗੋਇਲ, ਅਨਿਲ ਕੁਮਾਰ) -ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ਼੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਵਧੇਰੇ ਗੱਲਬਾਤ ਕਰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਸਾਹਿਬ ਨੇ ਦੱਸਿਆ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ।
ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ।ਜਿਸ ਕਾਰਨ ਚੈਕਿੰਗ ਦੌਰਾਨ ਬੱਸਾਂ ਦੇ ਚਲਾਣ ਕਰਨੇ ਪੈ ਰਹੇ ਹਨ। ਉਹਨਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜਰੂਰੀ ਹੈ।
ਜਾਂਚ ਟੀਮ ਅਨੁਸਾਰ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ ਚਾਲੂ ਨਾ ਹੋਣਾ ਅਤੇ ਲੇਡੀ ਅਟੈਂਡੇਟ ਦਾ ਨਾ ਹੋਣਾ। ਜਿਸ ਕਾਰਨ 05 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਉਹਨਾਂ ਨੇ ਕਿਹਾ ਕਿ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਇਸ ਮੌਕੇ ਏ.ਡੀ.ਟੀ.ਓ. ਪ੍ਰਦੀਪ ਸਿੰਘ, ਹਰਿੰਦਰ ਸਿੰਘ ਅਕਾਉਟੈਂਟ, ਮਨਜੋਧ ਸਿੰਘ ਸ਼ੋਸ਼ਲ ਵਰਕਰ ਜਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਹਾਜਰ ਸਨ।