Home Uncategorized ਡਿਪਟੀ ਕਮਿਸ਼ਨਰ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ

20
0


ਲੁਧਿਆਣਾ, 17 ਜੁਲਾਈ (ਭਗਵਾਨ ਭੰਗੂ – ਲਿਕੇਸ਼ ਸ਼ਰਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਦੀ ਹੱਦਬੰਦੀ ਮੁਕੰਮਲ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ।ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਡੀ.ਆਰ.ਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਡਰੇਨੇਜ ਵਿਭਾਗ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਬੁੱਢਾ ਦਰਿਆ ਦੀ ਸਫ਼ਾਈ ਲਈ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁੱਢਾ ਦਰਿਆ ਦੀ ਸਫ਼ਾਈ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਨਵੀਂ ਡੇਅਰੀ ਨੂੰ ਪੀ.ਪੀ.ਸੀ.ਬੀ. ਅਤੇ ਐਕਸਈਐਨ ਡਰੇਨੇਜ ਤੋਂ ਅਗਾਊਂ ਐਨ.ਓ.ਸੀ. (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਪ੍ਰਾਪਤ ਕੀਤੇ ਬਿਨਾਂ ਦਰਿਆ ਦੇ ਨਾਲ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਡੇਅਰੀ ਯੂਨਿਟਾਂ ਦੇ ਨਿਪਟਾਰੇ ਦੇ ਮੁੱਦੇ ਦੀ ਜਾਂਚ ਕਰਨ ਵਾਲੀਆਂ ਸਾਂਝੀਆਂ ਟੀਮਾਂ ਨੂੰ ਵੀ ਆਪਣੀ ਕਾਰਵਾਈ ਤੇਜ਼ ਕਰਨ ਲਈ ਕਿਹਾ।