ਜਗਰਾਉਂ, 18 ਜੁਲਾਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )-ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਦੀਆਂ ਖੇਡ ਅਕੇਡਮੀਆਂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਜੋ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋ ਜਾਂਦਾ ਹੈ ਉਹ ਕਦੇ ਵੀ ਗਲਤ ਰਸਤੇ ਤੇ ਨਹੀਂ ਜਾਂਦਾ। ਇਸ ਲਈ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜਰੂਰੀ ਹੈ ਤਾਂ ਕਿ ਸਿਹਤਮੰਦ ਪੰਜਾਬ ਦੀ ਸਿਰਜਨਾ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭ ਹਲਕਾ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਵਾਜਾ ਵੜਿੰਗ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਕੀ ਅਕੈਡਮੀ ਦੇ ਹੋਸਟਲ ਵਿਚ ਵਾਧਾ ਕਰਨ ਲਈ ਨਿਰਮਾਣ ਅਧੀਨ ਵਾਰਡਨ ਦੀ ਉਦਘਾਟਨੀ ਸਮਾਰੋਹ ਮੌਕੇ ਗੱਲਬਾਤ ਦੌਰਾਨ ਕੀਤਾ। ਉਨ੍ਹੰ ਕਿਹਾ ਕਿ ਨਿਰੋਗ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਅਜਿਹੀਆਂ ਖੇਡ ਅਕੈਡਮੀਆਂ ਸਮੇ ਦੀ ਵੱਡੀ ਲੋੜ ਹਨ। ਵੜਿੰਗ ਨੇ ਕਿਹਾ ਕਿ ਇਸ ਅਕੈਡਮੀ ਨੇ ਨੈਸ਼ਨਲ ਪੱਧਰ ਦੇ ਖਿਡਾਰੀ ਪੈਦਾ ਕਰਕੇ ਲੁਧਿਆਣਾ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨਾਂ ਵਿਸ਼ਵਾਸ਼ ਦੁਆਇਆ ਕਿ ਇਸ ਅਕੈਡਮੀ ਨੂੰ ਅਧੁਨਿਕ ਤਕਨੀਕਾਂ ਨਾਲ ਜੋੜਨ ਲਈ ਉਚੇਚੇ ਯਤਨ ਕੀਤੇ ਜਾਣਗੇ। ਇਸ ਮੌਕੇ ਕੈਪਟਨ ਸੰਧੂ ਤੇ ਮਨਪ੍ਰੀਤ ਸਿੰਘ ਈਸੇਵਾਲ ਦੀ ਅਗਵਾਈ ਹੇਠ ਹੋਸਟਲ ਦੇ ਵਾਧੇ ਲਈ ਨਿੱਜੀ ਤੌਰ ’ਤੇ ਮਾਲੀ ਸਹਾਇਤਾ ਦਿੱਤੀ ਗਈ। ਇਸਦਾ ਸਰਕਾਰੀ ਗ੍ਰਾਂਟ ਨਾਲ ਕੋਈ ਵਾਸਤਾ ਨਹੀ ਹੈਂ। ਇਸ ਮੌਕੇ ਸਰਪੰਚ ਦਲਜੀਤ ਸਿੰਘ ਤੇ ਅਕੈਡਮੀ ਦੇ ਕੋਚ ਸੁਖਵਿੰਦਰ ਸਿੰਘ ਨੇ ਕਿਹਾ ਕਿ ਰਾਜਾ ਵੜਿੰਗ ਨੇ ਜਿੱਤ ਤੋਂ ਮਹੀਨਾ ਬਾਅਦ ਹੀ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ। ਇਸ ਮੌਕੇ ਨਗਰ ਨਿਵਾਸੀਆਂ ਨੇ ਪਿੰਡ ਦੇ ਹਾਈ ਸਕੂਲ ਨੂੰ ਸੈਕੰਡਰੀ ਤੱਕ ਅਪਗ੍ਰੇਡ ਕਰਨ ਤੇ ਐਸਟੋਟਰਫ ਗਰਾਊਂਡ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਦਰਸ਼ਨ ਸਿੰਘ ਲੱਖਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਹਠੂਰ , ਮਨਪ੍ਰੀਤ ਸਿੰਘ ਈਸੇਵਾਲ, ਦਲਜੀਤ ਸਿੰਘ ਸਰਪੰਚ, ਕੈਪਟਨ ਨਿਰਮਲ ਸਿੰਘ, ਸੁਖਵਿੰਦਰ ਸਿੰਘ ਕੋਚ, ਕੁਲਵਿੰਦਰ ਸਿੰਘ ਕੋਚ, ਕੁਲਦੀਪ ਸਿੰਘ, ਜਗਮੇਲ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਮਲਕੀਤ ਸਿੰਘ , ਇੰਸਪੈਕਟਰ ਦਵਿੰਦਰ ਸਿੰਘ, ਪਰਮਿੰਦਰ ਸਿੰਘ ਬੰਟੀ, ਅਜੈਬ ਸਿੰਘ ਮੈਨੇਜਰ, ਕੁਲਵਿੰਦਰ ਸਿੰਘ ਸਮਰਾ ਅਖਾੜਾ,ਮਲਕੀਤ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।