ਅੰਮ੍ਰਿਤਸਰ(ਰਾਜੇਸ ਜੈਨ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂ ਅਤੇ ਪੰਥਪ੍ਰਸਤ ਸ਼ਖ਼ਸੀਅਤ ਭਾਈ ਪਰਮਜੀਤ ਸਿੰਘ ਖ਼ਾਲਸਾ ਲੁਧਿਆਣਾ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਖ਼ਾਲਸਾ ਹਮੇਸ਼ਾ ਪੰਥ ਦੀ ਚੜ੍ਹਦੀਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥਪ੍ਰਸਤ ਸ਼ਖ਼ਸੀਅਤ ਦਾ ਅਚਾਨਕ ਸਰੀਰਕ ਵਿਛੋੜਾ ਨਾ-ਸਿਰਫ ਪਰਿਵਾਰ ਸਗੋਂ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਭਾਈ ਖ਼ਾਲਸਾ ਦੀ ਰੂਹ ਨੂੰ ਆਪਣੇ ਚਰਨਾਂ ਦੇ ਵਿਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।