Home Uncategorized ਤਮਗੇ ਲੈ ਕੇ ਪਹੁੰਚੀ ਅੰਮ੍ਰਿਤਸਰ, ਹਵਾਈ ਅੱਡੇ ‘ਤੇ ਕੀਤਾ ਫੁੱਲਾਂ ਨਾਲ ਸਵਾਗਤ;

ਤਮਗੇ ਲੈ ਕੇ ਪਹੁੰਚੀ ਅੰਮ੍ਰਿਤਸਰ, ਹਵਾਈ ਅੱਡੇ ‘ਤੇ ਕੀਤਾ ਫੁੱਲਾਂ ਨਾਲ ਸਵਾਗਤ;

17
0

ਹਰਿਮੰਦਰ ਸਾਹਿਬ ਹੋਏ ਨਤਮਸਤਕਅੰਮ੍ਰਿਤਸਰ (ਭੰਗੂ) ਪੈਰਿਸ ਓਲੰਪਿਕ ਵਿੱਚ ਭਾਰਤ ਲਈ ਕਾਂਸੀ ਦਾ ਤਮਗਾ ਜਿੱਤ ਕੇ ਗੁਰੂਨਗਰੀ ਪਰਤੇ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿੱਥੇ ਖਿਡਾਰੀਆਂ ਦੇ ਹਵਾਈ ਅੱਡੇ 'ਤੇ ਪਹੁੰਚਣ 'ਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ, ਉਥੇ ਹੀ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ(ETO) ਵੀ ਟੀਮ ਦਾ ਸਵਾਗਤ ਕਰਨ ਲਈ ਪਹੁੰਚੇ | ਅੰਮ੍ਰਿਤਸਰ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ ਅਤੇ ਜਰਮਨਜੀਤ ਸਿੰਘ ਭਾਰਤੀ ਟੀਮ ਵਿੱਚ ਖੇਡੇ। ਹਵਾਈ ਅੱਡੇ 'ਤੇ ਸਵਾਗਤ ਤੇਂ ਬਾਅਦ ਟੀਮ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਪੰਜਾਬ ਸਰਕਾਰ(Punjab Govt) ਵੱਲੋਂ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਣ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਖਿਡਾਰੀਆਂ ਨੂੰ 2.5 ਕਰੋੜ ਰੁਪਏ ਮਿਲਦੇ ਸਨ, ਜਦਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ 1 ਕਰੋੜ ਰੁਪਏ ਹੀ ਦੇ ਰਹੀ ਹੈ। ਇਸ ਲਈ ਉਕਤ ਖਿਡਾਰੀਆਂ ਦੇ ਪਰਿਵਾਰਾਂ ਨੇ ਵੀ ਰਾਸ਼ੀ ਵਧਾਉਣ ਦੀ ਮੰਗ ਕੀਤੀ ਹੈ।