ਭਿੰਡਰਾਂਵਾਲਿਆਂ ਦੀ ਸੰਗਤ ਮਾਨਣ ਵਾਲੀ ਪੰਥ ਪ੍ਰਸਤ ਸ਼ਖ਼ਸੀਅਤ ਭਾਈ ਪਰਮਜੀਤ ਸਿੰਘ ਖ਼ਾਲਸਾ (ਲੁਧਿਆਣਾ) ਦੇ ਅਕਾਲ ਚਲਾਣਾ ਕਰ ਜਾਣ ਦੀ ਸੂਚਨਾ ਬੇਹੱਦ ਦੁੱਖਦਾਈ ਹੈ। ਭਾਈ ਪਰਮਜੀਤ ਸਿੰਘ ਖ਼ਾਲਸਾ ਹਮੇਸ਼ਾ ਪੰਥ ਦੀ ਚੜ੍ਹਦੀਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥ ਪ੍ਰਸਤ ਸ਼ਖ਼ਸੀਅਤ ਦਾ ਸਰੀਰਕ ਵਿਛੋੜਾ ਨਾ-ਸਿਰਫ ਪਰਿਵਾਰ ਸਗੋਂ ਪੰਥ ਲਈ ਵੱਡਾ ਘਾਟਾ ਹੈ। ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਭਾਈ ਖ਼ਾਲਸਾ ਦੀ ਰੂਹ ਨੂੰ ਆਪਣੇ ਚਰਨਾਂ ਦੇ ਵਿਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਿਸ਼ ਕਰਨ।
ਦਾਸ
ਰਣਜੀਤ ਸਿੰਘ ਦਮਦਮੀ ਟਕਸਾਲ ਲੰਙਿਆਣਾ ਕਲਾਂ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ
ਜਿਲਾ ਮੋਗਾ