Home Uncategorized ਪਿੰਡ ਖੇੜੀ ਜੱਟਾਂ ਦਾ ਬਾਬਾ ਗੁਰਵਿੰਦਰ ਸਿੰਘ ਗ੍ਰਿਫ਼ਤਾਰ, ਚੰਡੀਗੜ੍ਹ ਪੁਲਿਸ ਨੇ ਸਰਕਾਰੀ...

ਪਿੰਡ ਖੇੜੀ ਜੱਟਾਂ ਦਾ ਬਾਬਾ ਗੁਰਵਿੰਦਰ ਸਿੰਘ ਗ੍ਰਿਫ਼ਤਾਰ, ਚੰਡੀਗੜ੍ਹ ਪੁਲਿਸ ਨੇ ਸਰਕਾਰੀ ਹਸਪਤਾਲ ਤੋਂ ਕੀਤਾ ਕਾਬੂ

50
0


ਫਤਹਿਗੜ੍ਹ ਸਾਹਿਬ (ਰਾਜੇਸ ਜੈਨ-ਅਨਿੱਲ ਕੁਮਾਰ) ਪੁਲਿਸ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਖੇੜੀ ਜੱਟਾਂ ਦੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ (Baba Gurwinder Singh) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਵਿੰਦਰ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਤੋਂ ਵੀਰਵਾਰ ਰਾਤ ਕਾਬੂ ਕੀਤਾ ਗਿਆ ਸੀ। ਉਸ ਨੂੰ ਸ਼ੁੱਕਰਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਅਦਾਲਤ ‘ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲੈ ਸਕਦੀ ਹੈ।ਜ਼ਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਖੇ ਸਹੁਰਿਆਂ ਨਾਲ ਹੋਏ ਝਗੜੇ ਤੋਂ ਬਾਅਦ ਦਰਜ ਹੋਏ ਕਰਾਸ ਕੇਸ ‘ਚ ਇਹ ਕਾਰਵਾਈ ਕੀਤੀ ਗਈ ਹੈ। ਇਸ ਘਟਨਾ ‘ਚ ਗੁਰਵਿੰਦਰ ਸਿੰਘ ਦੇ ਦੰਦ ਟੁੱਟ ਗਏ ਸਨ ਜਿਨ੍ਹਾਂ ਦਾ ਉਹ ਚੰਡੀਗੜ੍ਹ ਦੇ ਹਸਪਤਾਲ ‘ਚ ਇਲਾਜ ਕਰਵਾ ਰਿਹਾ ਸੀ। ਭਿਣਕ ਲੱਗਣ ‘ਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਤੋਂ ਬਾਅਦ ਬਾਬੇ ਨੇ ਕਿਹਾ ਕਿ ਪੁਲਿਸ ਨੇ ਉਸ ਦੀ ਪੇਸ਼ੀ ਤੋਂ ਬਾਅਦ ਇਲਾਜ ਦਾ ਭਰੋਸਾ ਦਿੱਤਾ ਹੈ।ਇਹ ਹੈ ਮਾਮਲਾ
ਬੀਤੇ ਦਿਨੀਂ ਸਮਾਜ ਸੇਵੀ ਗੁਰਜੀਤ ਕੌਰ ਦਾ ਆਪਣੇ ਜਵਾਈ ਖੇੜੀ ਵਾਲਾ ਬਾਬਾ ਗੁਰਵਿੰਦਰ ਨਾਲ ਝਗੜਾ ਹੋਣ ਦੌਰਾਨ ਗੋਲ਼ੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਝਗੜੇ ਦੌਰਾਨ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ, ਪ੍ਰਭਦੀਪ ਸਿੰਘ, ਬਾਬੇ ਦੀ ਸੱਸ ਗੁਰਜੀਤ ਕੌਰ ਤੇ ਰਮਨਜੋਤ ਸਿੰਘ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਜ਼ੇਰੇ ਇਲਾਜ ਜ਼ਖ਼ਮੀ ਹਾਲਤ ‘ਚ ਗੁਰਜੀਤ ਕੌਰ ਤੇ ਰਮਨਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਇੱਕ ਸਾਲ ਪਹਿਲਾਂ ਖੇੜੀ ਵਾਲੇ ਬਾਬੇ ਗੁਰਵਿੰਦਰ ਨਾਲ ਵਿਆਹ ਹੋਇਆ ਸੀ। ਉਦੋਂ ਤੋਂ ਹੀ ਉਹ ਉਨ੍ਹਾਂ ਤੋਂ ਦਾਜ ਦੀ ਮੰਗ ਕਰਦਾ ਆਇਆ ਤੇ ਫਿਰ ਇਕ ਦਿਨ ਉਸ ਨੇ ਪਰਿਵਾਰ ‘ਤੇ ਹਮਲਾ ਕਰਨ ਦੌਰਾਨ ਗੋਲ਼ੀ ਚਲਾ ਦਿੱਤੀ। ਇਕ ਗੋਲ਼ੀ ਉਨ੍ਹਾਂ ਦੇ ਪੱਟ ‘ਚ ਲੱਗੀ ਹੈ। ਇਸ ਤੋਂ ਪਹਿਲਾਂ ਵੀ ਇਕ ਵਾਰ ਉਨ੍ਹਾਂ ਨੇ ਹਮਲਾ ਕੀਤਾ ਸੀ ਤੇ ਉਨ੍ਹਾਂ ਵੱਲੋਂ 112 ‘ਤੇ ਪੁਲਿਸ ਨੂੰ ਕਾਲ ਕਰ ਕੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਉਨ੍ਹਾਂ ਨੂੰ ਧਮਕੀਆਂ ਦਿੰਦਾ ਆਇਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਸੀ।