ਜਗਰਾਉਂ, 12 ਸਤੰਬਰ ( ਵਿਕਾਸ ਮਠਾੜੂ )-ਸਿੱਖ ਯੂਥ ਵੈਲਫੇਅਰ ਸੁਸਾਇਟੀ ਵੱਲੋਂ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਬਰਸੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਅੱਜ 14 ਸਤੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਪੁਰਾ ਮੋਰੀ ਗੇਟ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਸਿੱਖ ਯੂਥ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ | ਇਸ ਮੌਕੇ ਸੰਸਥਾ ਦੇ ਪ੍ਰਧਾਨ ਚਰਨਜੀਤ ਸਿੰਘ ਸਰਨਾ, ਸਰਪ੍ਰਸਤ ਗੁਰਸ਼ਰਨ ਸਿੰਘ ਮਿਗਲਾਨੀ, ਚੇਅਰਮੈਨ ਗਗਨਦੀਪ ਸਿੰਘ ਸਰਨਾ, ਜਨਰਲ ਸਕੱਤਰ ਇੰਦਰਪ੍ਰੀਤ ਸਿੰਘ ਵਛੇਰ ਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮੈਂਟੀ ਮਿਗਲਾਨੀ ਨੇ ਦੱਸਿਆ ਕਿ ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਬਰਸੀ ਨੂੰ ਸਮਰਪਿਤ ਕੀਰਤਨ ਸਮਾਗਮ ‘ਚ ਪੰਥ ਦੇ ਮਹਾਨ ਕੀਰਤਨੀਏ ਸੁਰੀਲੀ ਆਵਾਜ਼ ਦੇ ਮਾਲਕ ਭਾਈ ਅਪਾਰ ਸਿੰਘ ਜ਼ੀਰੇ ਵਾਲੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਰਹੇ ਹਨ, ਜਿਹੜੇ ਸੰਗਤਾਂ ਨੂੰ ਰਾਤ 8 ਵਜੇ ਤੋਂ 9. 30 ਵਜੇ ਤੱਕ ਕੀਰਤਨ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਕਿਹਾ ਕਿ ਬਾਬਾ ਨੰਦ ਸਿੰਘ ਜੀ ਨੇ ਸਾਰੀ ਉਮਰ ਭਗਤੀ ਕੀਤੀ ਤੇ ਪ੍ਰਤੱਖ ਗੁਰੂ ਸਾਹਿਬ ਦੇ ਦਰਸ਼ਨ ਕੀਤੇ | ਉਨ੍ਹਾਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਗੁਰਦੁਆਰਾ ਨਾਨਕਸਰ ਸਾਡੇ ਨਜ਼ਦੀਕ ਹੈ | ਅਸੀਂ ਸਾਰੇ ਰੋਜ਼ਾਨਾ ਨਾਨਕਸਰ ਵਿਖੇ ਦਰਸ਼ਨਾਂ ਨੂੰ ਜਾਂਦੇ ਹਾਂ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸਮਾਗਮ ‘ਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ | ਇਸ ਮੌਕੇ ਰਾਜਿੰਦਰ ਸਿੰਘ ਰਿੰਕੂ, ਹਰਿੰਦਰ ਸਿੰਘ ਮਸੌਣ, ਅਮਨ ਤਿਹਾੜਾ, ਪਿ੍ੰਸ ਮਸੌਣ, ਹਰਵਿੰਦਰ ਸਿੰਘ ਸਰਨਾ ਤੇ ਸੋਨੂੰ ਮੈਦ ਤੋਂ ਇਲਾਵਾ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ |