ਸ੍ਰੀ ਮੁਕਤਸਰ ਸਾਹਿਬ 22 ਸਤੰਬਰ (ਸੰਜੀਵ ਕੁਮਾਰ) : ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਦੀ ਸੇਵਾ ਲਈ ਅਨੇਕਾਂ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਇਸੇ ਤਹਿਤ ਉਹਨਾਂ ਵੱਲੋਂ ਅੱਜ ਗ੍ਰਾਮ ਪੰਚਾਇਤ ਪਿੰਡ ਦੋਦਾ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਮੋਬਾਈਲ ਟੈਂਕੀ ਭੇਂਟ ਕੀਤੀ ਜਿਹੜੀ ਕਿ ਸਟੀਲ ਦੀ ਬਣੀ ਹੋਈ ਸੀ। ਇਸ ਮੌਕੇ ਹੋਏ ਸਮਾਗਮ ਦੌਰਾਨ ਪਿੰਡ ਵਾਸੀਆਂ ਨੂੰ ਟੈਂਕੀ ਭੇਂਟ ਕਰਨ ਮੌਕੇ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸ਼ੀਰਵਾਦ ਸਦਕਾ ਮੇਰੇ ਵੱਲੋਂ ਆਪਣੇ ਜ਼ਿਲਾ ਯੋਜਨਾ ਬੋਰਡ ਦੇ ਅਖਤਿਆਰੀ ਕੋਟੇ ਵਿੱਚੋਂ ਵੱਖ-ਵੱਖ ਪਿੰਡਾਂ ਵਿੱਚ ਸਮਾਜ ਭਲਾਈ ਦੇ ਕਾਰਜ ਕੀਤੇ ਗਏ ਹਨ। ਜਿਸ ਤਹਿਤ ਜਿੱਥੇ ਕਈ ਪਿੰਡਾਂ ਵਿੱਚ ਆਂਗਣਵਾੜੀ ਕੇਂਦਰਾਂ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਬਾਥਰੂਮ ਇਮਾਰਤਾਂ ਬਣਾਈਆਂ ਗਈਆਂ ਹਨ ਉੱਥੇ ਕਈ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਮੋਬਾਈਲ ਟੈਂਕੀਆਂ ਭੇਂਟ ਕੀਤੀਆਂ ਗਈਆਂ ਹਨ। ਇਸੇ ਤਹਿਤ ਅੱਜ ਪਿੰਡ ਦੋਦਾ ਦੇ ਲੋਕਾਂ ਦੀ ਮੰਗ ਅਨੁਸਾਰ ਉਹਨਾਂ ਨੂੰ ਪਾਣੀ ਵਾਲੀ ਟੈਂਕੀ ਭੇਂਟ ਕੀਤੀ ਗਈ ਹੈ। ਉਹਨਾਂ ਕਿਹਾ ਕਿ ਦੋਦਾ ਪਿੰਡ ਪੰਜਾਬ ਦੀ ਸਿਆਸਤ ਵਿੱਚ ਅਹਿਮ ਸਥਾਨ ਰੱਖਦਾ ਹੈ ਤੇ ਇਹ ਗਿੱਦੜਵਾਹਾ ਵਿਧਾਨ ਸਭਾ ਹਲਕੇ ਦਾ ਧੁਰਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਸੇਵਾ ਲਈ ਇਮਾਨਦਾਰੀ ਨਾਲ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਇਸੇ ਤਹਿਤ ਪਿੰਡਾਂ ਵਿੱਚ ਵਿਕਾਸ ਦੇ ਕਾਰਜ ਵੀ ਜਾਰੀ ਹਨ। ਉੱਥੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵੀ ਸਰਕਾਰ ਯਤਨਸ਼ੀਲ ਹੈ। ਹਰ ਖੇਤਰ ਵਿੱਚ ਹੁਣ ਤੱਕ ਅਨੇਕਾਂ ਸੁਧਾਰ ਹੋਏ ਹਨ ਭਾਵੇਂ ਉਹ ਭਰਿਸ਼ਟਾਚਾਰ ਹੋਵੇ ਜਾਂ ਲੋਕਾਂ ਨੂੰ ਚੰਗੀਆਂ ਸਿਹਤ ਤੇ ਸਿੱਖਿਆ ਸੇਵਾਵਾਂ ਉਪਲਬਧ ਕਰਵਾਉਣਾ। ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਜ਼ਿਲ੍ਹੇ ਭਰ ਦੇ ਪਿੰਡਾਂ ਵਿੱਚ ਉਹਨਾਂ ਵੱਲੋਂ ਲੋਕਾਂ ਦੀ ਸੇਵਾ ਲਈ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਤੇ ਪਿੰਡ ਵਾਸੀਆਂ ਨੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹਨਾਂ ਦੇ ਪਿੰਡ ਨੂੰ ਇਸ ਪਾਣੀ ਵਾਲੀ ਟੈਂਕੀ ਦਾ ਪੂਰਾ ਲਾਭ ਮਿਲੇਗਾ। ਇਸ ਸਮੇਂ ਉਜਾਗਰ ਸਿੰਘ , ਲਖਵਿੰਦਰ ਸਿੰਘ ਫੌਜੀ, ਧਰਮਿੰਦਰ ਸਿੰਘ, ਸੁਖਵੀਰ ਸਿੰਘ, ਰੇਸ਼ਮ ਸਿੰਘ, ਰਨਜੀਤ ਸਿੰਘ , ਗੁਰਪੀਤ ਸਿੰਘ , ਮਹਿੰਦਰ ਸਿੰਘ ਆਦਿ ਹਾਜ਼ਰ ਸਨ