Home crime ਵਿਆਹ ਦੀ ਪਹਿਲੀ ਵਰ੍ਹੇਗੰਢ ਤੋਂ ਅਗਲੇ ਦਿਨ ਦਰਦਨਾਕ ਹਾਦਸੇ ਵਿੱਚ ਪਤੀ-ਪਤਨੀ ਦੀ...

ਵਿਆਹ ਦੀ ਪਹਿਲੀ ਵਰ੍ਹੇਗੰਢ ਤੋਂ ਅਗਲੇ ਦਿਨ ਦਰਦਨਾਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ

71
0


ਮੋਗਾ (ਕੁਲਵਿੰਦਰ ਸਿੰਘ) ਐਤਵਾਰ ਸਵੇਰੇ 11.30 ਵਜੇ ਜ਼ੀਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ।ਜ਼ੀਰਾ ਤੋਂ ਮੋਗਾ ਵੱਲ ਮੋਟਰਸਾਈਕਲ ‘ਤੇ ਆ ਰਹੇ ਪਤੀ-ਪਤਨੀ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ।ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ।ਜੋੜੇ ਦਾ ਨਾਂ ਅਵਤਾਰ ਸਿੰਘ (30) ਤੇ ਸਰਬਜੀਤ ਕੌਰ (28) ਹਨ।ਉਹ ਮੋਗਾ ਦੇ ਪਿੰਡ ਭਿੰਡਰਕਲਾਂ ਦੇ ਰਹਿਣ ਵਾਲੇ ਸਨ।ਟਰੱਕ ਦੀ ਟੱਕਰ ਤੋਂ ਬਾਅਦ ਹਾਦਸੇ ‘ਚ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ।ਇਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ,ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।ਦੱਸ ਦੇਈਏ ਕਿ ਸ਼ਨਿੱਚਰਵਾਰ 30 ਅਪ੍ਰੈਲ ਨੂੰ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ।ਔਰਤ 9 ਮਹੀਨੇ ਦੀ ਗਰਭਵਤੀ ਸੀ।ਮ੍ਰਿਤਕ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਕਿਸਾਨ ਨੇ ਜ਼ੀਰਾ ਰੋਡ ’ਤੇ ਖੇਤ ‘ਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੋਈ ਸੀ, ਧੂੰਏਂ ਕਾਰਨ ਮੋਟਰਸਾਈਕਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

LEAVE A REPLY

Please enter your comment!
Please enter your name here