



ਮੋਗਾ , 2 ਮਈ ( ਕੁਲਵਿੰਦਰ ਸਿੰਘ) -ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਚਾਰੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਾ. ਅਮਨਦੀਪ ਕੌਰ ਅਰੋੜਾ, ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਪਤਰਕਾਰਾਂ ਨਾਲ ਗੱਲਬਾਤ ਕਰਦੇ ਦਸਿਆ ਕਿ ਅੱਜ 2 ਮਈ ਨੂੰ ਕੈਬਨਿਟ ਮੰਤਰੀਆਂ ਦੀ ਅਹਿਮ ਮੀਟਿੰਗ ਵਿੱਚ ਪੰਜਾਬ ਨੂੰ ਮਾਨ ਸਾਬ੍ਹ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਵੀ ਪੰਜਾਬ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਦੇ ਇਸ ਫ਼ੈਸਲੇ ਨਾਲ ਹੁਣ ਇਕ ਵਿਧਾਇਕ ਨੂੰ ਇਕ ਹੀ ਪੈਨਸ਼ਨ ਮਿਲੇਗੀ। ਦਰਅਸਲ ਪਹਿਲਾਂ ਜੇਕਰ ਕੋਈ ਵਿਧਾਇਕ ਦੋ ਵਾਰ ਜਾਂ ਉਸ ਤੋਂ ਵੱਧ ਵਾਰ ਚੋਣ ਜਿੱਤਦਾ ਸੀ ਤਾਂ ਉਸ ਨੂੰ ਉਨੀ ਵਾਰ ਦੀ ਹੀ ਪੈਨਸ਼ਨ ਦਿੱਤੀ ਜਾਂਦੀ ਸੀ ਪਰ ਹੁਣ ਮਾਨ ਸਰਕਾਰ ਦੇ ਫ਼ੈਸਲੇ ਅਨੁਸਾਰ ਵਿਧਾਇਕ ਭਾਵੇਂ ਜਿੰਨੀ ਵੀ ਵਾਰ ਚੋਣ ਜਿੱਤ ਚੁੱਕਿਆ ਹੋਵੇ, ਪੈਨਸ਼ਨ ਉਸ ਨੂੰ ਮਹਿਜ਼ ਇਕ ਵਾਰ ਦੀ ਹੀ ਮਿਲੇਗੀ।
ਇਸ ਤੋਂ ਇਲਾਵਾ ਮਾਨ ਸਰਕਾਰ ਨੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਕ ਹੋਰ ਫ਼ੈਸਲੇ ਵਿਚ ਮੁਕਤਸਰ ਜ਼ਿਲ੍ਹੇ ’ਚ ਨਰਮੇ ਦੀ ਫ਼ਸਲ ਦੇ ਖ਼ਰਾਬ ਹੋਣ ’ਤੇ 41.89 ਕਰੋੜ ਰੁਪਏ ਦੇ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਵਿਚ 38.08 ਕਰੋੜ ਰੁਪਏ ਕਿਸਾਨਾਂ ਲਈ ਜਦਕਿ 03.81 ਕਰੋੜ ਰੁਪਏ ਖੇਤ ਮਜ਼ਦੂਰਾਂ ਲਈ ਜਾਰੀ ਕੀਤੇ ਗਏ ਹਨ। ਹੋਰ ਫ਼ੈਸਲੇ ਵਿਚ ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ ਹੈ ਅਤੇ ਇਹ ਫੀਸ ਕਿਸ਼ਤਾਂ ’ਚ ਵੀ ਜਮਾਂ ਹੋ ਸਕੇਗੀ।
ਵਿਧਾਇਕਾ ਨੇ ਦਸਿਆ ਕਿ ਪਿੱਛਲੀਆਂ ਸਰਕਾਰਾਂ ਦੀ ਤਰਾਂ ਸਿਰਫ ਐਲਾਨ ਨਹੀਂ, ਜੋ ਕਹਿੰਦੀ ਆ, ਇਹ ਕੰਮ ਕਰਦੀ ਆ ਸਰਕਾਰ। ਅਤੇ ਆਉਣ ਵਾਲੇ ਸਮੇਂ ਵਿੱਚ ਜੋ ਜੋ ਵੀ ਵਾਅਦੇ ਕੀਤੇ ਹਨ ਸਾਰੇ ਵਾਅਦੇ ਪੂਰੇ ਕਰੇਗੀ ਸਰਕਾਰ। ਤੁਹਾਡੀਆਂ ਉਮੀਦਾਂ ਤੇ ਪੁਰਾ ਉਤਰੇਗੀ ਪੰਜਾਬ ਸਰਕਾਰ।