ਮਾਲੇਰਕੋਟਲਾ 03 ਮਈ ( ਰਿਤੇਸ਼ ਭੱਟ, ਮਿਅੰਕ ਜੈਨ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਮਾਲੇਰਕੋਟਲਾਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਸਾਰੇ ਜਨਤਕ ਸਥਾਨਾਂ ਤੇ ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਦੀ ਲਿਖਤੀ ਆਗਿਆ ਤੋਂ ਬਿਨਾਂ ਮਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਮਨੁੱਖ ਰਹਿਤ ਹਵਾਈ ਵਾਹਨ (ਯੂ ਏ ਵੀ ) ਜਾਂ ਡਰੋਨ, ਰਿਮੋਟਲੀ ਪਾਇਲਟ ਹਵਾਈ ਜਹਾਜ਼ਾਂ, ਗਰਮ ਹਵਾ ਦੇ ਗ਼ੁਬਾਰੇ ਆਦਿ ਉਡਾਉਣ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਕੋਈ ਵੀ ਉਲੰਘਣਾ ਭਾਰਤੀ ਦੰਡਾਵਲੀ (IPC) ਦੀ ਧਾਰਾ 188 ਅਧੀਨ ਸਜ਼ਾ ਯੋਗ ਹੋਵੇਗੀ।
ਇਹ ਹੁਕਮ ਤ 01.07.2022 ਤੱਕ ਲਾਗੂ ਰਹਿਣਗੇ