Home Punjab ਕਿਸਾਨਾਂ ਤੋਂ 1.50 ਰੁਪਏ ਕਿੱਲੋ ਦੇ ਹਿਸਾਬ ਨਾਲ ਗਾਂ ਦਾ ਗੋਹਾ ਖਰੀਦੇਗੀ...

ਕਿਸਾਨਾਂ ਤੋਂ 1.50 ਰੁਪਏ ਕਿੱਲੋ ਦੇ ਹਿਸਾਬ ਨਾਲ ਗਾਂ ਦਾ ਗੋਹਾ ਖਰੀਦੇਗੀ ਸਰਕਾਰ

80
0


(ਬਿਊਰੋ)ਉੱਤਰ ਪ੍ਰਦੇਸ਼ ਦੇ ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮਪਾਲ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਵਿੱਚ ਜਲਦੀ ਹੀ ਗਾਂ ਦੇ ਗੋਹੇ ਤੋਂ ਸੀਐਨਜੀ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਐਨਜੀ ਬਣਾਉਣ ਲਈ ਕਿਸਾਨਾਂ ਤੋਂ 1.50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗੋਹਾ ਖਰੀਦਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਲਈ ਬਰੇਲੀ ਨੂੰ ਮਾਡਲ ਵਜੋਂ ਚੁਣਿਆ ਗਿਆ ਹੈ।ਬਰੇਲੀ ਵਿਕਾਸ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਪਾਲ ਸਿੰਘ ਨੇ ਦਾਅਵਾ ਕੀਤਾ ਕਿ ਇਕ ਸਾਲ ਦੇ ਅੰਦਰ-ਅੰਦਰ ਸੂਬੇ ਦੀਆਂ ਸੜਕਾਂ ਅਤੇ ਕਿਸਾਨਾਂ ਦੇ ਖੇਤਾਂ ਵਿਚ ਪਸ਼ੂਆਂ ਦੇ ਵੜਨ ਦੀ ਸਮੱਸਿਆ ਖ਼ਤਮ ਹੋ ਜਾਵੇਗੀ।ਦੱਸ ਦਈਏ ਕਿ ਹਾਲ ਹੀ ਵਿੱਚ ਸੰਪੰਨ ਹੋਈਆਂ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਅਵਾਰਾ ਪਸ਼ੂ ਇੱਕ ਵੱਡਾ ਚੋਣ ਮੁੱਦਾ ਰਿਹਾ ਸੀ, ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਚੋਣ ਪ੍ਰਚਾਰ ਦੌਰਾਨ ਯੋਗੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ।ਇਸ ਸਮੱਸਿਆ ਦਾ ਨੋਟਿਸ ਲੈਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਸੀ ਕਿ ਅਵਾਰਾ ਪਸ਼ੂਆਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਆ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਇਹ ਵੀ ਵਾਅਦਾ ਕੀਤਾ ਸੀ ਕਿ 10 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਅਤੇ ਨਵੀਂ ਸਰਕਾਰ ਬਣਨ ਤੋਂ ਬਾਅਦ ਇਸ ਸਮੱਸਿਆ ਨੂੰ ਹੱਲ ਕਰ ਲਿਆ ਜਾਵੇਗਾ। ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮਪਾਲ ਸਿੰਘ ਨੇ ਇਹ ਵੀ ਕਿਹਾ ਕਿ ਗਊਆਂ ਨੂੰ ‘ਗਊਸ਼ਾਲਾਵਾਂ’ ਅਤੇ ‘ਗਊ ਅਭਿਆਨ ਕੇਂਦਰ’ ਵਿੱਚ ਰੱਖਿਆ ਜਾਵੇਗਾ ਅਤੇ ਗਊ ਅਭਿਆਨ ਕੇਂਦਰ ਸਥਾਪਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here