Home Political ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਦਿੱਤੀ ਵਧਾਈ

ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਦਿੱਤੀ ਵਧਾਈ

66
0


ਲੁਧਿਆਣਾ, 03 ਮਈ (ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ ) – ਹਲਕਾ ਲੁਧਿਆਣਾ ਪੂਰਬੀ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ।

ਵਿਧਾਇਕ ਭੋਲਾ ਵੱਲੋਂ ਈਦ-ਉਲ-ਫਿਤਰ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਇਸ ਦੇ ਉਲਟ ਲੁਧਿਆਣਾ ਵਾਸੀਆਂ ਦੇ ਦਿਲਾਂ ਵਿੱਚ ਨਫ਼ਰਤ ਲਈ ਕੋਈ ਸਥਾਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਿਤਾਉਣ ਵਿੱਚ ਮੁਸਲਮਾਨ ਭਾਈਚਾਰੇ ਦਾ ਵੱਡਾ ਯੋਗਦਾਨ ਰਿਹਾ ਹੈ। ਖਾਸ ਕਰਕੇ ਇਸ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਪੂਰਬੀ ਦੇ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਉਨ੍ਹਾਂ ਨਾਲ ਚੱਟਾਨ ਵਾਂਗ ਖੜੇ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਬਿਨ੍ਹਾ ਕਿਸੇ ਪੱਖਪਾਤ ਕੀਤੇ ਹਰ ਗਲੀ-ਮੁਹੱਲੇ ਦੇ ਵਿਕਾਸ ਲਈ ਵਚਨਬੱਧ ਹੈ।

ਵਿਧਾਇਕ ਭੋਲਾ ਨੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਹੁਣ ਉਹ ਸ਼ਹਿਰ ਵਾਸੀਆਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀ ਕਿਸੇ ਵੀ ਤਰ੍ਹਾ ਦੀ ਔਕੜ ਹੋਵੇ, ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹ 24 ਘੰਟੇ ਆਮ ਜਨਤਾ ਦੀ ਸੇਵਾ ਲਈ ਤੱਤਪਰ ਹਨ।

LEAVE A REPLY

Please enter your comment!
Please enter your name here