ਫਰੀਦਕੋਟ (ਬਿਊਰੋ) ਨੇੜਲੇ ਪਿੰਡ ਹਰੀਨੋ ਵਿਖੇ ਇਕ ਵਿਖੇ ਸਕੂਲ ਦੇ ਵਿਦਿਆਰਥੀਆਂ ਦੀ ਗੱਡੀ ਪਲਟ ਜਾਣ ਕਾਰਨ ਡਰਾਈਵਰ ਸਮੇਤ ਕਰੀਬ 15 ਵਿਦਿਆਰਥੀਆਂ ਦੇ ਜ਼ਖ਼ਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਸਰਕਾਰੀ ਹਾਈ ਸਕੂਲ ਕੁਹਾਰਵਾਲਾ ਦੇ 35 ਵਿਦਿਆਰਥੀ ਰੋੜੀ ਕਪੂਰਾ ਵਿਖੇ ਦਸਵੀਂ ਜਮਾਤ ਦਾ ਪੇਪਰ ਦੇਣ ਜਾਂ ਰਹੇ ਸੀ ਤੇ ਜਦੋਂ ਉਹ ਪਿੰਡ ਹਰੀਨੌ ਵਿਖੇ ਪਹੁੰਚੇ ਤਾਂ ਵਿਦਿਆਰਥੀਆਂ ਵਾਲੀ ਗੱਡੀ ਦਾ ਸੰਤੁਲਨ ਵਿਗੜਨ ‘ਤੇ ਗੱਡੀ ਪਲਟ ਗਈ ਜਿਸ ਕਾਰਨ ਪੰਦਰਾਂ ਵਿਦਿਆਰਥੀ ਜ਼ਖ਼ਮੀ ਹੋ ਗਏ ਜਿੰਨਾਂ ਨੂੰ ਇਸ ਪਾਸੇ ਦੇ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਭਰਤੀ ਕਰਵਾਇਆ ਗਿਆ।ਜਿਥੇ ਉਹ ਜ਼ੇਰੇ ਇਲਾਜ ਹਨ।ਜ਼ੇਰੇ ਇਲਾਜ ਡਰਾਈਵਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸੇ ਹਾਦਸਾ ਗੱਡੀ ਦਾ ਅਚਾਨਕ ਸੰਤੁਲਣ ਵਿਗੜਣ ਕਾਰਨ ਹੋਇਆ ਹੈ।ਸੀਨੀਅਰ ਮੈਡੀਕਲ ਅਫ਼ਸਰ ਹਰਿੰਦਰ ਸਿੰਘ ਗਾਂਧੀ ਨੇ ਦੱਸਿਆ ਕਿ ਡਰਾਈਵਰ ਸਮੇਤ ਚਾਰ ਵਿਦਿਆਰਥੀਆਂ ਨੇ ਜ਼ਿਆਦਾ ਸੱਟਾਂ ਹਨ।