Home National ਤੇਜਿੰਦਰਪਾਲ ਬੱਗਾ ਨੂੰ ਲੈ ਕੇ ਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ...

ਤੇਜਿੰਦਰਪਾਲ ਬੱਗਾ ਨੂੰ ਲੈ ਕੇ ਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਰੋਕਿਆ,ਦਿਲੀ ਪੁਲਿਸ ਨੇ ਅਗਵਾ ਕਰਨ ਦਾ ਕੀਤਾ ਮਾਮਲਾ ਦਰਜ

78
0


(ਬਿਊਰੋ)ਦਿੱਲੀ ਤੋਂ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਵਿੱਚ ਨਵਾਂ ਮੋੜ ਆ ਗਿਆ ਹੈ।ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ‘ਤੇ ਅਗਵਾ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਮੁਤਾਬਕ ਪੰਜਾਬ ਪੁਲਿਸ ਨੇ ਤੇਜਿੰਦਰਪਾਲ ਸਿੰਘ ਬੱਗਾ ਨੂੰ ਅਗਵਾ ਕੀਤਾ ਹੈ।ਦੂਜੇ ਪਾਸੇ ਦਿੱਲੀ ਤੋਂ ਪੰਜਾਬ ਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਹਰਿਆਣਾ ਦੇ ਕੁਰੂਕਸ਼ੇਤਰ ‘ਚ ਨੈਸ਼ਨਲ ਹਾਈਵੇ ‘ਤੇ ਰੋਕ ਲਿਆ ਹੈ।ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਪੰਜਾਬ ਪੁਲਿਸ ਦੀ ਗੱਡੀ ਨੂੰ ਰੋਕਿਆ ਗਿਆ ਹੈ।ਪੁਲਿਸ ਪੰਜਾਬ ਤਜਿੰਦਰ ਬੱਗਾ ਨੂੰ ਦਿੱਲੀ ਤੋਂ ਪੰਜਾਬ ਲੈ ਕੇ ਜਾ ਰਹੀ ਸੀ।ਕਰੀਬ ਅੱਧਾ ਘੰਟਾ ਪੁਲੀਸ ਦੀ ਗੱਡੀ ਨੂੰ ਰੋਕਿਆ ਗਿਆ।ਹਰਿਆਣਾ ਪੁਲੀਸ ਵੱਲੋਂ ਨੈਸ਼ਨਲ ਹਾਈਵੇਅ ’ਤੇ ਗੱਡੀ ਨੂੰ ਰੋਕਿਆ ਗਿਆ।ਕੁਰੂਕਸ਼ੇਤਰ ਦੇ ਐਸਪੀ, ਕਰਨਾਲ ਦੇ ਐਸਪੀ ਅਤੇ ਅੰਬਾਲਾ ਦੇ ਐਸਪੀ ਮੌਕੇ ਉੱਤੇ ਮੌਜੂਦ ਹਨ।ਗੱਡੀ ਵਿੱਚ ਪੰਜਾਬ ਪੁਲੀਸ ਦੇ ਐਸਪੀ ਰੈਂਕ ਦੇ ਅਧਿਕਾਰੀ ਵੀ ਮੌਜੂਦ ਹਨ।ਫਿਲਹਾਲ ਹਰਿਆਣਾ ਪੁਲਿਸ ਦੇ ਅਧਿਕਾਰੀ ਪੁੱਛਗਿੱਛ ਕਰ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਬੱਗਾ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਲੈ ਕੇ ਜਾ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਪੰਜਾਬ ਪੁਲਿਸ ਨੇ ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਬੱਗਾ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਦਾ ਦੋਸ਼ ਹੈ।ਇਸ ਸਬੰਧੀ ਪੰਜਾਬ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।ਭਾਜਪਾ ਆਗੂ ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਸਵੇਰੇ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਰੋਸ ਵਜੋਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਜਨਕਪੁਰੀ ਥਾਣੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ 3 ਤੋਂ 4 ਜਵਾਨ ਥਾਣੇ ਦੇ ਅੰਦਰ ਬੈਠੇ ਹੋਏ ਹਨ। ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਅਗ਼ਵਾ ਦਾ ਕੇਸ ਦਰਜ ਕਰ ਲਿਆ ਹੈ।ਤਜਿੰਦਰ ਬੱਗਾ ਦੇ ਪਿਤਾ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਦੋ ਪੁਲਿਸ ਮੁਲਾਜ਼ਮ ਘਰ ਅੰਦਰ ਦਾਖ਼ਲ ਹੋਏ ਅਤੇ ਬਹੁਤ ਹੀ ਨਿਮਰਤਾ ਨਾਲ ਗੱਲ ਕਰਨ ਲੱਗੇ। ਉਸ ਸਮੇਂ ਘਰ ਵਿੱਚ ਉਸਦੇ ਅਤੇ ਬੱਗੇ ਤੋਂ ਇਲਾਵਾ ਹੋਰ ਕੋਈ ਨਹੀਂ ਸੀ। ਇਸ ਦੌਰਾਨ ਭਾਜਪਾ ਨੇਤਾ ਕੱਪੜੇ ਪਾ ਕੇ ਬਾਹਰ ਆ ਗਏ।ਕੁਝ ਸੁਖ-ਸਾਂਦ ਦੇ ਵਟਾਂਦਰੇ ਤੋਂ ਬਾਅਦ ਕਈ ਹੋਰ ਪੁਲਿਸ ਵਾਲੇ ਜ਼ਬਰਦਸਤੀ ਘਰ ਵਿੱਚ ਦਾਖਲ ਹੋਣ ਲੱਗੇ। ਜਦੋਂ ਉਹ ਘਰ ਵਿਚ ਵੜਨ ਲੱਗੇ ਤਾਂ ਤਜਿੰਦਰ ਬੱਗਾ ਦੇ ਬਜ਼ੁਰਗ ਪਿਤਾ ਨੇ ਉਨ੍ਹਾਂ ਦੀ ਉੱਚੀ-ਉੱਚੀ ਦੀ ਵੀਡੀਓ ਰਿਕਾਰਡ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਹ ਅਜਿਹਾ ਕਰ ਰਿਹਾ ਸੀ ਤਾਂ ਇਕ ਪੁਲਿਸ ਵਾਲੇ ਨੇ ਉਸ ਨੂੰ ਕਮਰੇ ਵਿਚ ਖਿੱਚ ਲਿਆ।ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਬੱਗਾ ਨੂੰ ਘਰੋਂ ਗ੍ਰਿਫ਼ਤਾਰ ਕਰ ਲਿਆ।

LEAVE A REPLY

Please enter your comment!
Please enter your name here