ਲੁਧਿਆਣਾ , 7 ਮਈ ( ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ)– ਸ਼ਹਿਰ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿਚ ਸਨਸਨੀ ਫੈਲ ਗਈ ਹੈ।ਟਿੱਬਾ ਰੋਡ ‘ਤੇ ਸਤਿਸੰਗ ਘਰ ਨੇੜੇ ਇੱਕ ਹੇਅਰ ਡਰੈਸਰ ਦਾ ਕਤਲ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਕਾਤਲ ਨੇ ਦੁਕਾਨ ‘ਚ ਪਏ ਰੇਜ਼ਰ (ਉਸਤਰੇ) ਨਾਲ ਉਸ ਦਾ ਗਲਾ ਵੱਢ ਦਿੱਤਾ। ਮ੍ਰਿਤਕ ਦੀ ਪਛਾਣ ਮੁਹੰਮਦ ਇਸਲਾਮ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਵਾਰਦਾਤ ਵਿੱਚ ਵਰਤਿਆ ਰੇਜ਼ਰ ਮੌਕੇ ਤੋਂ ਬਰਾਮਦ ਕਰ ਲਿਆ। ਇਸ ਦੇ ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਫਿਲਹਾਲ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।
