Home crime ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਸੀ. ਬੀ....

ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਸੀ. ਬੀ. ਆਈ. ਦੀ ਛਾਪੇਮਾਰੀ

54
0


ਚੰਡੀਗੜ੍ਹ, 7 ਮਈ ( ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ)-ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ ਤਿੰਨ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਉਨ੍ਹਾਂ ਦੱਸਿਆ ਕਿ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਬੈਂਕ ਧੋਖਾਧੜੀ ਦੇ ਕੇਸ ਦੇ ਸਬੰਧ ਵਿੱਚ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਜਿੱਥੇ ਉਨ੍ਹਾਂ ਦਾ ਜੱਦੀ ਘਰ ਹੈ। ਉਨ੍ਹਾਂ ਦੱਸਿਆ ਕਿ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।ਸੂਤਰਾਂ ਮੁਤਾਬਕ ਇਹ ਰੇਡ ਸੰਗਰੂਰ ਦੇ ਮਾਲੇਰਕੋਟਲਾ ਵਿਚ ਕੀਤੀ ਗਈ ਹੈ।ਬੈਂਕ ਆਫ ਇੰਡੀਆ ਨੇ ਇਸ ਫਰਾਡ ਦੀ ਸ਼ਿਕਾਇਤ ਕੀਤੀ ਸੀ।ਇਥੇ ਇਹ ਵੀ ਦੱਸਣਯੋਗ ਹੈ ਕਿ ਗੱਣਜਮਾਜਰਾ ਉਹੀ ਵਿਧਾਇਕ ਹਨ ਜਿਨ੍ਹਾਂ ਨੇ ਚੋਣਾਂ ਜਿੱਤਣ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਹ ਸਿਰਫ ਇਕ ਰੁਪਿਆ ਤਨਖਾਹ ਲੈਣਗੇ।ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਸੀ. ਬੀ. ਆਈ. ਨੇ ਗੱਜਣਾਜਰਾ ਦੇ ਟਿਕਾਣਿਆਂ ਤੋਂ 94 ਬਲੈਂਕ ਚੈੱਕ ਬਰਾਮਦ ਕੀਤੇ ਹਨ। ਫਿਲਹਾਲ ਸੀ. ਬੀ. ਆਈ. ਵਲੋਂ ਇਸ ਮਾਮਲੇ ਵਿਚ ਅਜੇ ਤਕ ਕੋਈ ਅਧਿਕਾਰਕ ਤੌਰ ’ਤੇ ਜਾਣਕਾਰੀ ਨਹੀਂ ਦਿੱਤੀ ਗਈ ਹੈ।

LEAVE A REPLY

Please enter your comment!
Please enter your name here