ਮਲੇਰਕੋਟਲਾ 26 ਫਰਵਰੀ ( ਭਗਵਾਨ ਭੰਗੂ ,ਰਿਤੇਸ਼ ਭੱਟ) –
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿੱਚ ਅਨੁਸੂਚਿਤ ਜਾਤੀ ਦੇ ਅਧਿਐਨ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸੋਧੀ ਕਾਰਜ ਸਾਰਨੀ) ਜਾਰੀ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਐਸ.ਸੀ ਅਤੇ ਓ .ਬੀ. ਸੀ ਵਿਦਿਆਰਥੀਆਂ ਲਈ ਇੱਕ ਹੋਰ ਮੌਕਾ ਦਿੰਦੇ ਹੋਏ ਡਾ ਅੰਬੇਦਕਰ ਪੋਰਟਲ ਦੇ ਸਡਿਉਲ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਅਪਲਾਈ ਕਰਨ ਤੋਂ ਵਾਂਝਾ ਨਾ ਰਹਿ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਯੂਨੀਵਰਸਿਟੀ, ਸੰਸਥਾ, ਕਾਲਜ ਜਾਂ ਸਕੂਲ ਵਿਚ ਪੜ੍ਹਦਾ ਯੋਗ ਵਿਦਿਆਰਥੀ ਇਸ ਸਕਾਲਰਸ਼ਿਪ ਲਈ ਅਪਲਾਈ ਕਰ ਸਕਦਾ ਹੈ। ਯੋਗ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੌਕੇ ਦਾ ਲਾਭ ਲੈ ਕੇ ਸਕਾਲਰਸ਼ਿਪ ਪ੍ਰਾਪਤ ਕਰਨ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਨੂੰ ਵੀ ਸਕਾਲਰਸ਼ਿਪ ਪ੍ਰਾਪਤ ਕਰਨ ਵਿਚ ਸਹਾਇਤਾ ਲਈ ਵਿਦਿਆਰਥੀਆਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਐਸ.ਸੀ ਅਤੇ ਓ .ਬੀ. ਸੀ ਵਿਦਿਆਰਥੀਆਂ ਲਈ ਇੱਕ ਹੋਰ ਮੌਕਾ ਦੇਣ ਲਈ ਸੋਧੇ ਹੋਏ ਕਾਰਜ ਕ੍ਰਮ ਅਨੁਸਾਰ ਡਾ ਅੰਬੇਦਕਰ ਪੋਰਟਲ 25 ਫਰਵਰੀ ਤੋਂ 09 ਮਾਰਚ 2022 ਤੱਕ ਖੋਲਿਆ ਗਿਆ ਹੈ । ਉਨ੍ਹਾਂ ਹੋਰ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਵਿਦਿਆਰਥੀਆਂ ਫ੍ਰੀਸ਼ਿੱਪ ਕਾਰਡ ਅਪਲਾਈ ਕਰਨ ਦਾ ਅੰਤਿਮ ਮੌਕੇ ਦਿੰਦੇ ਹੋਏ ਪੋਲਟਲ 5 ਮਾਰਚ ਤੱਕ ਖੋਲਿਆ ਗਿਆ ਹੈ।
ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਜਗਦੀਪ ਕੁਮਾਰ ਨੇ ਅੱਗੇ ਦੱਸਿਆ ਕਿ ਸਕਾਲਰਸ਼ਿਪ ਲੈਣ ਲਈ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਤਿੰਨ ਹਫ਼ਤਿਆਂ ਬਾਅਦ ਡਾ: ਅੰਬੇਡਕਰ ਪੋਰਟਲ ‘ਤੇ ਉਪਲਬਧ ਕਰਵਾ ਦਿੱਤੀ ਜਾਵੇਗੀ। ਇਸ ਲਈ ਵਿਦਿਆਰਥੀਆਂ ਅਤੇ ਸੰਸਥਾਵਾਂ ਦੋਵਾਂ ਨੂੰ ਇਹ ਸੁਝਾਅ ਦਿੱਤਾ ਜਾਂਦਾ ਹੈ ਕਿ ਕੋਰਸ ਦੀ ਮਨਜ਼ੂਰੀ ਅਤੇ ਫ਼ੀਸ ਸਬੰਧੀ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਇਲਾਵਾ ਮਿਥੇ ਸਮੇਂ ਦੇ ਅੰਦਰ-ਅੰਦਰ ਵਿਦਿਆਰਥੀ ਵੱਲੋਂ ਫ੍ਰੀਸ਼ਿਪ ਕਾਰਡ ਅਤੇ ਸੰਸਥਾਵਾਂ ਵੱਲੋਂ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ ਜਾਵੇ ।