ਚੰਡੀਗੜ੍ਹ , 10 ਮਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਧਮਾਕਿਆਂ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਵੀ ਕੇ ਭਾਵਰਾ ਸਮੇਤ ਸਾਰੇ ਉੱਚ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ।ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋ ਰਹੀ ਹੈ।ਮੁਹਾਲੀ ‘ਚ ਇੰਟੈਲੀਜੈਂਸ ਦਫ਼ਤਰ ‘ਤੇ ਹਮਲੇ ਤੋਂ ਬਾਅਦ CM ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਜੋ ਵੀ ਖਰਾਬ ਕਰ ਰਿਹਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਸੋਮਵਾਰ ਦੇਰ ਸ਼ਾਮ 7.45 ਵਜੇ ਇਹ ਗ੍ਰਨੇਡ ਅਟੈਕ ਹੋਇਆ ਸੀ।ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇੰਟੈਲੀਜੈਂਸ ਦਫ਼ਤਰ ‘ਤੇ ਹਮਲਾ ਆਪਣੇ-ਆਪ ‘ਚ ਵੱਡੀ ਘਟਨਾ ਹੈ।ਜਾਣਕਾਰੀ ਮੁਤਾਬਕ ਇਸ ਪੂਰੇ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕਰ ਦਿੱਤਾ ਗਿਆ ਹੈ ਤੇ NIA ਦੀ ਟੀਮ ਵੀ ਦੁਪਹਿਰ ਤਕ ਮੁਹਾਲੀ ਪਹੁੰਚ ਜਾਵੇਗੀ।ਮੁੱਖ ਮੰਤਰੀ ਨੇ DGP ਪੰਜਾਬ ਤੋਂ ਇਸ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ।