Home crime ਟਰੱਕ ਦੀ ਲਪੇਟ ‘ਚ ਆਉਣ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਦੀ ਲਪੇਟ ‘ਚ ਆਉਣ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਮੌਤ

251
0


ਸ੍ਰੀ ਗੋਇੰਦਵਾਲ ਸਾਹਿਬ, 12 ਮਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-:ਤਰਨਤਾਰਨ ਦੇ ਫਤਿਹਾਬਾਦ ਦੇ ਗੁਰਦੁਆਰਾ ਬਾਬਾ ਡਾਂਡੀਆ ਵਾਲਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਾਈਕ ‘ਤੇ ਸਵਾਰ ਪੰਜ ਵਿਅਕਤੀ ਕਪੂਰਥਲਾ ਤੋਂ ਫਤਿਹਾਬਾਦ ਜਾ ਰਹੇ ਸਨ। ਅਚਾਨਕ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋ ਮਾਸੂਮ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮਰਨ ਵਾਲਿਆਂ ਦੀ ਪਛਾਣ ਕਪੂਰਥਲਾ ਦੇ ਪਿੰਡ ਬਰਿੰਦਰਪੁਰ ਦੇ ਰਹਿਣ ਵਾਲੇ ਕੁਲਦੀਪ ਸਿੰਘ (ਡਰਾਈਵਰ), ਕਮਲਾ ਰਾਣੀ (ਪਤਨੀ), ਅਰਮਾਨ (7), ਸ਼ਗੁਨ (9) ਵਜੋਂ ਹੋਈ ਹੈ। ਉਸ ਦੇ ਨਾਲ ਜ਼ਖਮੀ ਔਰਤ ਰਾਜਬੀਰ ਕੌਰ ਵਾਸੀ ਨਿੰਮ ਵਾਲੀ ਘਾਟੀ (ਗੋਇੰਦਵਾਲ ਸਾਹਿਬ) ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਕਈ ਫੁੱਟ ਉਛਲ ਕੇ ਉਖੜ ਗਿਆ। ਚਾਰੇ ਮੈਂਬਰ ਸੜਕ ਉਤੇ ਸਿਰ ਦੇ ਭਾਰ ਡਿੱਗ ਗਏ ਤੇ ਮੌਕੇ ਉਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਰਾਜਬੀਰ ਕੌਰ ਫੁੱਟਪਾਥ ‘ਤੇ ਡਿੱਗ ਪਈ। ਉਸ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।ਕੁਲਦੀਪ ਸਿੰਘ ਆਪਣੀ ਪਤਨੀ ਕਮਲਾ ਰਾਣੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਸ਼ਗੁਨ (9) ਅਤੇ ਅਰਮਾਨ (7) ਅਤੇ ਰਿਸ਼ਤੇਦਾਰ ਰਾਜਬੀਰ ਕੌਰ ਨਾਲ ਵੀਰਵਾਰ ਸਵੇਰੇ 11 ਵਜੇ ਦੇ ਕਰੀਬ ਮੋਟਰਸਾਈਕਲ ‘ਤੇ ਕਪੂਰਥਲਾ ਤੋਂ ਰਵਾਨਾ ਹੋਏ। ਇਨ੍ਹਾਂ ਲੋਕਾਂ ਨੇ ਫਤਿਹਾਬਾਦ ਸ਼ਹਿਰ ਜਾਣਾ ਸੀ। ਥਾਣਾ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਬਾਬਾ ਡਾਂਡੀਆਵਾਲਾ ਖਵਾਸਪੁਰਾ ਨੇੜੇ ਤੇਜ਼ ਰਫਤਾਰ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਇਹ ਟਰੱਕ ਫਤਿਹਾਬਾਦ ਤੋਂ ਖਡੂਰ ਸਾਹਿਬ ਜਾ ਰਿਹਾ ਸੀ। ਹਾਦਸੇ ‘ਚ ਮੋਟਰਸਾਈਕਲ ਚਕਨਾਚੂਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ, ਸਟੇਸ਼ਨ ਇੰਚਾਰਜ ਸ਼ਿਵਦਰਸ਼ਨ ਸਿੰਘ, ਚੌਕੀ ਫਤਿਹਾਬਾਦ ਦੇ ਇੰਚਾਰਜ ਬਲਦੇਵ ਰਾਜ ਮੌਕੇ ਉਤੇ ਪੁੱਜੇ ਅਤੇ ਚਾਰਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ। ਥਾਣਾ ਸਦਰ ਦੇ ਇੰਚਾਰਜ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਡਰਾਈਵਰ ਨੇ ਟਰੱਕ ਨੂੰ ਰੋਕ ਲਿਆ ਸੀ ਅਤੇ ਉਹ ਮੌਕੇ ਤੋਂ ਭੱਜਿਆ ਨਹੀਂ। ਪੁਲਿਸ ਨੇ ਟਰੱਕ ਚਾਲਕ ਅਨੁਰਾਗ ਸਿੰਘ ਪੁੱਤਰ ਆਂਚਲ ਸਿੰਘ ਰਾਜਪੂਤ ਵਾਸੀ ਕੁਪਰੋਲਾ ਜ਼ਿਲ੍ਹਾ ਬਰਨੋਸੀ, ਥਾਣਾ ਨੂਰਪੁਰ, ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ। ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

LEAVE A REPLY

Please enter your comment!
Please enter your name here