ਅੰਮ੍ਰਿਤਸਰ, 13 ਮਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-,ਵਿਦੇਸ਼ਾਂ ਵਿੱਚ ਪੜ੍ਹਨ ਜਾਣ ਰੁਝਾਨ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਪਿੰਡ ਚਾਚੋਵਾਲੀ ਦਾ ਜੰਮਪਲ ਜਗਰੂਪ ਸਿੰਘ ਅਮਰੀਕਾ ਵਿੱਚ ਸਟੱਡੀ ਵੀਜ਼ੇ ਉੱਤੇ ਪੜ੍ਹਨ ਗਿਆ ਸੀ। ਜਗਰੂਪ ਸਿੰਘ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ ਜਿਸ ਕਰਕੇ ਪਰਿਵਾਰ ਸਦਮੇ ਵਿੱਚ ਹੈ।ਜਗਰੂਪ ਸਿੰਘ ਦੀ ਮੌਤ ਨੇ ਪੂਰੇ ਇਲਾਕੇ ਵਿੱਚ ਸੋਗ ਲਹਿਰ ਹੈ।ਤੁਹਾਨੂੰ ਦੱਸ ਦੇਈਏ ਜਗਰੂਪ ਸਿੰਘ 5 ਮਹੀਨੇ ਪਹਿਲਾ ਹੀ ਸਟੱਡੀ ਵੀਜ਼ੇ ਉੱਤੇ ਵਿਦੇਸ਼ ਗਿਆ ਸੀ।ਜਗਰੂਪ ਸਿੰਘ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਜਗਰੂਪ ਦੀ ਦੇਹ ਨੂੰ ਭਾਰਤ ਵਾਪਸ ਲਿਆਵੇ ਅਤੇ ਉਸ ਦਾ ਪਿੰਡ ਵਿੱਚ ਸੰਸਕਾਰ ਕੀਤਾ ਜਾ ਸਕੇ।ਜਗਰੂਪ ਦੇ ਤਾਏ ਦਾ ਕਹਿਣਾ ਹੈ ਕਿ ਜਗਰੂਪ ਸਿੰਘ ਨੂੰ ਅਮਰੀਕਾ ਗਏ ਨੂੰ 5 ਮਹੀਨੇ ਹੀ ਗਏ ਸਨ। ਉਨ੍ਹਾਂ ਨੇ ਦੱਸਿਆ ਹੈ ਕਿ ਭਤੀਜੇ ਦੀ ਮੌਤ ਕਾਰਨ ਸਾਰਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਸਾਡੀ ਮਦਦ ਕਰਕੇ ਤਾਂ ਕਿ ਜਗਰੂਪ ਸਿੰਘ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਜਾਵੇ।ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਸਾਨੂੰ ਪਤਾ ਲੱਗਿਆ ਹੈ ਕਿ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮੌਤ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਸਾਡੀ ਮਦਦ ਕਰੇ।
