ਅੰਮ੍ਰਿਤਸਰ, 16 ਮਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)– ਕਮੇਡੀਅਨ ਭਾਰਤੀ ਸਿੰਘ ਵਲੋਂ ਸਿੱਖੀ ਸਰੂਪ ਨੂੰ ਲੈ ਕੇ ਕੀਤੀ ਟਿੱਪਣੀ ਤੇ ਉਸਦੇ ਖਿਲਾਫ਼ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਵਲੋਂ ਭਾਰਤੀ ਸਿੰਘ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤੀ ਸਿੰਘ ਨੂੰ ਸਿੱਖੀ ਸਰੂਪ ਦੇ ਖਿਲਾਫ ਕੀਤੀ ਟਿੱਪਣੀ ਨੂੰ ਲੈ ਕੇ ਗ੍ਰਿਫਤਾਰ ਕਰਨਾਚਾਹੀਦਾ ਹੈ। ਨਿਊਜ਼ 18 ਦੇ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਭਾਰਤੀ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਹੈ। ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਭਾਰਤੀ ਸਿੰਘ ਨੇ ਮਾਫ਼ੀ ਮੰਗ ਲਈ ਹੈ।