ਮਲੇਰਕੋਟਲਾ 26 ਫਰਵਰੀ ( ਲਿਕੇਸ਼ ਸ਼ਰਮਾਂ, ਅਸ਼ਵਨੀ ਕੁਮਾਰ )-ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਸਮੇਤ 05 ਵਿਅਕਤੀਆਂ ਵੱਲੋਂ ਮਲੇਰਕੋਟਲਾ ਪ੍ਰਸ਼ਾਸਨ ਪਾਸ ਪਹੁੰਚ ਕੀਤੀ ਗਈ ਹੈ। ਜਿਸ ਵਿਚੋਂ 03 ਵਿਦਿਆਰਥੀ,ਇੱਕ ਵਰਕਪਰਮਿਟ ਤੇ ਅਤੇ ਇੱਕ ਡਾਕਟਰ ਪਰਿਵਾਰ ਦੇ 04 ਮੈਂਬਰ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 01675-252000 ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਹਾਇਕ ਕਮਿਸ਼ਨਰ ਮਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਦੇ ਮੋਬਾਇਲ ਨੰਬਰ 98726-23593 ਤੇ ਵੀ ਸੰਪਰਕ ਕਰਨ ਲਈ ਕਿਹਾ ਗਿਆ ਤਾਂ ਜੋ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਅਤੇ ਹੋਰ ਲੋਕਾਂ ਬਾਰੇ ਜਾਣਕਾਰੀ ਇਕੱਤਰ ਹੋ ਸਕੇ। ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰ ਵਰਨਬੱਧ ਹੈ । ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਪ੍ਰਸਾਸਨ ਤੇ ਭਰੋਸਾ ਜਤਾਇਆ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਯੂਕਰੇਨ ਵਿੱਚ ਫਸੇ ਵਿਦਿਆਰਥੀਆ ਅਤੇ ਪਰਿਵਾਰਾਂ ਦਾ ਵਾਟਸਐਪ ਗਰੁੱਪ ਬਣਾਇਆ ਗਿਆ ਹੈ ਤਾਂ ਜੋ ਹਰ ਤਰ੍ਹਾਂ ਦੀ ਜਾਣਕਾਰੀ ਆਪਸ ਵਿੱਚ ਸਾਂਝੀ ਹੋ ਸਕੇ। ਡਿਪਟੀ ਕਮਿਸ਼ਨਰ ਨੇ ਦੱਸ਼ਿਆ ਕਿ ਪੰਜਾਬ ਦੇ ਮੁੱਖ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ, ਜਿਸ ਕਰਕੇ ਉਥੇ ਫਸੇ ਵਿਦਿਆਰਥੀ ਭਾਰਤੀ ਹਾਈ ਕਮਿਸ਼ਨਰ ਦੇ ਅਧਿਕਾਰੀਆਂ ਨਾਲ ਰਾਬਤੇ ਤੋਂ ਬਿਨ੍ਹਾਂ ਆਪਣਾ ਵਰਤਮਾਨ ਸਥਾਨ ਨਾ ਬਦਲਣ। ਉਨ੍ਹਾਂ ਕਿਹਾ ਕਿ ਵਿਦਿਆਰਥੀ ਯੂਕਰੇਨ ਦੇ ਨੇੜਲੇ ਦੇਸ਼ਾਂ ਦੀਆਂ ਸਰਹੱਦਾਂ ਵੱਲ ਭਾਰਤੀ ਹਾਈ ਕਮਿਸ਼ਨ ਨਾਲ ਤਾਲਮੇਲ ਤੋਂ ਬਿਨ੍ਹਾਂ ਨਾ ਜਾਣ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੰਗ ਨਾਲ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ 24 ਘੰਟੇ ਸਮਰਪਿਤ ਕੰਟਰੋਲ ਰੂਮ ਤੇ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ ’ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 ’ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਯੂਕਰੇਨ ਵਿੱਚ ਜ਼ਿਲ੍ਹਾ ਮਲੇਰਕੋਟਲਾ ਨਾਲ ਸਬੰਧਤ ਅਜੇ ਹੋਰ ਕਿੰਨੇ ਲੋਕ ਜਾਂ ਵਿਦਿਆਰਥੀ ਹਨ ਇਸ ਬਾਰੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਤਾ ਲਗਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਕ ਗਤੀਸ਼ੀਲ ਕਦਮ ਵਜੋਂ ਜ਼ਿਲ੍ਹੇ ਦੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਇਹ ਜਾਣਕਾਰੀ ਮੰਗ ਕੀਤੇ ਜਾਣ ’ਤੇ ਸਬੰਧਤ ਅਥਾਰਟੀ ਨੂੰ ਮੁਹੱਈਆ ਕਰਵਾਉਣ ਲਈ ਇਕੱਤਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹੋਏ ਹਨ, ਉਹ ਸਟੇਟ ਹੈਲਪਲਾਈਨ ’ਤੇ ਜਾ ਉਕਤ ਨੰਬਰਾਂ ਤੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਦਫਤਰੀ ਸਮੇਂ ਦੌਰਾਨ ਯੂਕਰੇਨ ਵਿੱਚ ਫਸੇ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਭਾਰਤ ਤੋਂ ਰਵਾਨਗੀ ਦੀ ਮਿਤੀ, ਯੂਕਰੇਨ ਵਿੱਚ ਉਸ ਦਾ ਪਤਾ ਆਦਿ ਜ਼ਰੂਰੀ ਜਾਣਕਾਰੀ ਸਮੇਤ ਪਹੁੰਚ ਕਰ ਸਕਦੇ ਹਨ ਤਾਂ ਜੋ ਸਾਰੀ ਲੋੜੀਂਦੀ ਜਾਣਕਾਰੀ ਸਬੰਧਤ ਅਥਾਰਟੀ ਨਾਲ ਤੁਰੰਤ ਸਾਂਝੀ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਸੂਚੀ ਭਾਰਤ ਸਰਕਾਰ ਨੂੰ ਅੱਗੇ ਭੇਜਣ ਲਈ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਉੱਚ ਪੱਧਰ ’ਤੇ ਉਠਾਇਆ ਜਾ ਸਕੇ।