Home Punjab ਹਰਪ੍ਰੀਤ ਸਿੰਘ ਅਟਵਾਲ ਨੇ ਫਤਹਿਗੜ੍ਹ ਸਾਹਿਬ ਦੇ ਐਸ ਡੀ ਐਮ ਵਜੋਂ ਕਾਰਜਭਾਰ...

ਹਰਪ੍ਰੀਤ ਸਿੰਘ ਅਟਵਾਲ ਨੇ ਫਤਹਿਗੜ੍ਹ ਸਾਹਿਬ ਦੇ ਐਸ ਡੀ ਐਮ ਵਜੋਂ ਕਾਰਜਭਾਰ ਸੰਭਾਲਿਆ

240
0


 ਫਤਹਿਗੜ੍ਹ ਸਾਹਿਬ, 17 ਮਈ ( ਰਿਤੇਸ਼ ਭੱਟ, ਲਿਕੇਸ਼ ਸ਼ਰਮਾਂ) –
2016 ਬੈਚ ਦੇ ਪੀ.ਸੀ.ਐਸ. ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਅਟਵਾਲ  ਨੇ ਅੱਜ ਫਤਹਿਗੜ੍ਹ ਸਾਹਿਬ ਸਬ ਡਵੀਜਨ ਦੇ ਐਸ ਡੀ ਐਮ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਜਲੰਧਰ-1 ਦੇ ਐਸ ਡੀ ਐਮ ਵੀ ਰਹਿ ਚੁੱਕੇ ਹਨ।
ਸ੍ਰੀ ਅਟਵਾਲ ਨੇ ਕਿਹਾ ਕਿ  ਉਹ ਆਪਣੇ ਆਪ ਨੂੰ ਬਹੁਤ ਹੀ ਭਾਗਸ਼ਾਲੀ ਮੰਨਦੇ ਹਨ ਕਿ  ਉਹਨ੍ਹਾਂ ਨੂੰ ਸ਼ਹੀਦਾਂ ਦੀ ਇਸ ਇਤਿਹਾਸਕ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਸਕੀਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਗੇ । 

LEAVE A REPLY

Please enter your comment!
Please enter your name here