ਕੁਝ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜਾਖੜ ਨੂੰ ਪਾਰਟੀ ਚ ਸਾਮਲ ਕੀਤਾ। ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਕੱਲ੍ਹ ਹੀ ਲੈ ਲਿਆ ਗਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਜਾਖੜ ਇਨ੍ਹੀਂ ਦਿਨੀਂ ਦਿੱਲੀ ‘ਚ ਹਨ।”
