ਹੁਸ਼ਿਆਰਪੁਰ, 22 ਮਈ ( ਰਾਜੇਸ਼ ਜੈਨ, ਭਗਵਾਨ ਭੰਗੂ )- ਹੁਸ਼ਿਆਰਪੁਰ ਦੇ ਕਸਬਾ ਗੜਦੀਵਾਲਾ ਦੇ ਪਿੰਡ ਖਿਆਲਾ ਵਿਚ ਇਕ 6 ਸਾਲਾ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਵਿੱਚ ਇਕ 6 ਸਾਲ ਦਾ ਬੱਚਾ ਜੋ ਕੁੱਤੇ ਤੋਂ ਬਚਦਾ ਹੋਇਆ 100 ਫੁੱਟ ਡੂੰਘੇ ਬੋਰਵੈੱਲ ਵਿੱਚ ਜਾ ਡਿੱਗਿਆ ਜਿਸ ਨੂੰ ਪਿੰਡ ਵਾਸੀਆਂ ਵੱਲੋਂ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਅਜੇ ਤਕ ਸਫਲਤਾ ਹੱਥ ਨਹੀਂ ਲੱਗ ਸਕੀ ਜਿੱਥੇ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉਥੇ ਮੌਕੇ ਤੇ ਪੁੱਜੇ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਅਤੇ ਪ੍ਰਸ਼ਾਸਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਰਮੀ ਅਤੇ ਐਨ ਡੀ ਆਰ ਐਫ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ ਬੱਚੇ ਨੂੰ ਦੇਖਣ ਲਈ ਜਿੱਥੇ ਕੈਮਰੇ ਦਾ ਪ੍ਰਬੰਧ ਕੀਤਾ ਗਿਆ ਹੈ ਉੱਥੇ ਉਸ ਨੂੰ ਜ਼ਿੰਦਾ ਰੱਖਣ ਲਈ ਆਕਸੀਜਨ ਵੀ ਬੋਰਵੈੱਲ ਵਿੱਚ ਭੇਜੀ ਜਾ ਰਹੀ ਹੈ ਗੌਰਤਲਬ ਹੈ ਕਿ ਸਾਲ 2019 ਦੇ ਜੂਨ ਮਹੀਨੇ ਵਿੱਚ ਵੀ ਸੰਗਰੂਰ ਜ਼ਿਲ੍ਹੇ ਦੇ ਧੂਰੀ ਨਜ਼ਦੀਕ ਫਤਹਿਵੀਰ ਸਿੰਘ ਨਾਮਕ ਬੱਚਾ ਬੋਰਵੈੱਲ ਚ ਡਿੱਗ ਪਿਆ ਸੀ ਜਿਸ ਨੂੰ 110 ਘੰਟੇ ਦੇ ਕਰੀਬ ਚੱਲੇ ਰੈਸਕਿਊ ਆਪ੍ਰੇਸ਼ਨ ਤੋਂ ਬਾਅਦ ਬਾਹਰ ਕੱਢ ਲਿਆ ਗਿਆ ਸੀ ਪ੍ਰੰਤੂ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ ਸੀ ਜਿਸ ਤੋਂ ਬਾਅਦ ਉਸ ਸਮੇਂ ਦੀ ਕੈਪਟਨ ਸਰਕਾਰ ਵੱਲੋਂ ਸ਼ਿਕੰਜਾ ਕੱਸਦੇ ਹੋਏ ਸਾਰੇ ਲੋਕਾਂ ਨੂੰ ਬੋਰਵੈੱਲ ਢੱਕਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਪ੍ਰੰਤੂ ਸਮਾਂ ਬੀਤਣ ਦੇ ਬਾਅਦ ਅੱਜ ਫੇਰ ਜਿਹੀ ਘਟਨਾ ਦਾ ਹੋ ਜਾਣਾ ਪ੍ਰਸ਼ਾਸਨ ਅਤੇ ਲੋਕਾਂ ਦੀ ਲਾਪ੍ਰਵਾਹੀ ਨੂੰ ਸਾਬਤ ਕਰਦਾ ਹੈ ।
