Home Health ਲੋਕ ਸੇਵਾ ਸੁਸਾਇਟੀ ਨੇ ਲਗਾਇਆ ਮੁਫ਼ਤ ਮੈਡੀਕਲ ਕੈਂਪ

ਲੋਕ ਸੇਵਾ ਸੁਸਾਇਟੀ ਨੇ ਲਗਾਇਆ ਮੁਫ਼ਤ ਮੈਡੀਕਲ ਕੈਂਪ

238
0

ਜਗਰਾਉਂ, 22 ਮਈ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਅੱਜ ਡੀ ਐੱਮ ਸੀ ਹੀਰੋ ਹਾਰਟ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਮੁਫਤ ਚੈੱਕਅਪ ਕੈਂਪ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਉਦਘਾਟਨ ਸਰਪ੍ਰਸਤ ਰਜਿੰਦਰ ਜੈਨ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਕਿਹਾ ਕਿ ਦਿਲ ਦੀਆਂ ਬਿਮਾਰੀਆਂ ਦਾ ਇਲਾਜ ਬਹੁਤ ਮਹਿੰਗਾ ਹੈ ਅਤੇ ਗਰੀਬ ਪਰਿਵਾਰ ਇਲਾਜ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਸੁਸਾਇਟੀ ਦੇ ਕੈਂਪ ਲਗਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਗਰੀਬ ਤੇ ਜ਼ਰੂਰਤਮੰਦ ਲੋਕਾਂ ਲਈ ਮਸੀਹਾ ਬਣੀ ਹੈ। ਕੈਂਪ ਵਿਚ ਹੀਰੋ ਹਾਰਟ ਹਸਤਪਾਲ ਦੇ ਡਾ: ਗੁਰਭੇਜ ਸਿੰਘ ਨੇ ਦਿਲ ਦੀਆਂ ਬਿਮਾਰੀਆਂ ਦੇ 95 ਮਰੀਜ਼ਾਂ ਦਾ ਚੈੱਕਅਪ ਕਰਦਿਆਂ ਜਿੱਥੇ ਬਿਮਾਰੀ ਦੇ ਇਲਾਜ ਲਈ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਉੱਥੇ ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਸੰਤੁਲਿਤ ਭੋਜਨ ਖਾਣ ਤੇ ਹੋਰ ਪਰਹੇਜ਼ ਕਰਨ ਦੀ ਸਲਾਹ ਵੀ ਦਿੱਤੀ। ਕੈਂਪ ਵਿਚ 45 ਮਰੀਜ਼ਾਂ ਦੇ ਈ ਸੀ ਜੀ ਅਤੇ 40 ਮਰੀਜ਼ਾਂ ਦੇ ਸ਼ੂਗਰ ਟੈੱਸਟ ਵੀ ਕੀਤੇ ਗਏ। ਇਸ ਮੌਕੇ ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਮਨੋਜ ਗਰਗ, ਸੁਖਜਿੰਦਰ ਸਿੰਘ ਢਿੱਲੋਂ, ਪ੍ਰਸ਼ੋਤਮ ਅਗਰਵਾਲ, ਕਪਿਲ ਸ਼ਰਮਾ, ਕੈਪਟਨ ਨਰੇਸ਼ ਵਰਮਾ, ਰਾਜਿੰਦਰ ਜੈਨ ਕਾਕਾ, ਕੰਵਲ ਕੱਕੜ, ਪ੍ਰੇਮ ਬਾਂਸਲ, ਆਰ ਕੇ ਗੋਇਲ, ਜਸਵੰਤ ਸਿੰਘ, ਅਨਿਲ ਮਲਹੋਤਰਾ, ਡਾ: ਭਾਰਤ ਭੂਸ਼ਨ ਬਾਂਸਲ, ਪ੍ਰਵੀਨ ਮਿੱਤਲ, ਸੁਨੀਲ ਅਰੋੜਾ, ਯੋਗਰਾਜ ਗੋਇਲ, ਨੀਰਜ ਮਿੱਤਲ, ਲਾਕੇਸ਼ ਟੰਡਨ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here