ਚੰਡੀਗੜ੍ਹ, 23 ਮਈ ( ਰਾਜੇਸ਼ ਜੈਨ, ਭਗਵਾਨ ਭੰਗੂ )- ਪੰਜਾਬ ਹਰਿਆਣਾ ਹਾਈਕੋਰਟ ‘ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਸ ਨੂੰ ਰਾਹਤ ਦਿੰਦਿਆਂ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ।
ਇਸ ਮਾਮਲੇ ਵਿੱਚ ਕਰੀਬ ਡੇਢ ਘੰਟੇ ਤੱਕ ਬਹਿਸ ਚੱਲੀ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਸਿਮਰਜੀਤ ਬੈਂਸ ‘ਤੇ ਔਰਤ ਨਾਲ ਛੇੜਛਾੜ ਕਰਨ ਦਾ ਇਲਜ਼ਾਮ ਹੈ।
ਅਦਾਲਤ ਦੇ ਹੁਕਮਾਂ ਮਗਰੋਂ ਬੈਂਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਲੁਧਿਆਣਾ ਮੈਜਿਸਟਰੇਟ ਵੱਲੋਂ ਸਿਮਰਜੀਤ ਸਿੰਘ ਬੈਂਸ
ਅਤੇ ਹੋਰ ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲੀਸ ਨੇ ਬੈਂਸ ਅਤੇ ਹੋਰ ਮੁਲਜ਼ਮਾਂ ਦੇ ਪੋਸਟਰ ਤੱਕ ਲਗਾ ਦਿੱਤੇ ਗਏ ਸਨ।