ਪਟਿਆਲਾ, 23 ਮਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਪਟਿਆਲਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਵਿਧਾਇਕ ਤੇ ਆਈ ਸਰਜਨ ਡਾ. ਬਲਬੀਰ ਸਿੰਘ ਨੂੰ ਵੱਡਾ ਝਟਕਾ ਮਿਲਿਆ ਹੈ।ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ, ਜਿਸ ਤੋਂ ਬਾਅਦ ਅਦਾਲਤ ਵੱਲੋਂ 50 ਹਜ਼ਾਰ ਦੇ ਮੁਚਲਕੇ ਨਾਲ ਜ਼ਮਾਨਤ ਦੇ ਦਿੱਤੀ ਗਈ।ਇਹ ਸਜ਼ਾ ਚੀਫ ਜੁਡੀਸ਼ੀਅਲ ਮਜਿਸਟ੍ਰੇਟ ਰਵੀਇੰਦਰ ਸਿੰਘ ਦੀ ਅਦਾਲਤ ਨੇ ਸੁਣਾਈ ਹੈ। ਹਾਲਾਂਕਿ ਬਾਅਦ ਡਾ. ਬਲਬੀਰ ਸਿੰਘ ਤੇ ਉਨ੍ਹਾਂ ਦੀ ਪਤਨੀ-ਪੁੱਤਰ ਨੂੰ ਜ਼ਮਾਨਤ ਦੇ ਦਿੱਤੀ ਗਈ। ਇਹ ਮਾਮਲਾ 2011 ਵਿਚ ਭੈਣ ਭਰਾਵਾਂ ਦੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਦਾ ਹੈ।ਉਨ੍ਹਾਂ ਦੀ ਪਤਨੀ, ਪੁੱਤਰ ਤੇ ਜ਼ਮੀਨ ਦੇ ਠੇਕੇਦਾਰ ਨੂੰ ਵੀ ਸਜ਼ਾ ਸੁਣਾਈ ਗਈ ਹੈ ਤੇ ਕੁਝ ਮੁਦਾਇਲਿਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚਮਕੋਰ ਸਾਹਿਬ ਦੇ ਪਿੰਡ ਟੱਪਰੀਆਂ ਦਿਆਲ ਸਿੰਘ ਵਿੱਚ ਜ਼ਮੀਨ ਨੂੰ ਪਾਣੀ ਲਾਉਣ ਲੈ ਕੇ ਇਹ ਝਗੜਾ ਹੋਇਆ ਸੀ। ਇਸ ਮਾਮਲੇ ਵਿੱਚ ਵਿਧਾਇਕ ਬਲਬੀਰ ਸਿੰਘ ਦੀ ਸਾਲ਼ੀ ਰੁਪਿੰਦਰਜੀਤ ਕੋਰ ਤੇ ਉਨ੍ਹਾਂ ਦੇ ਪਤੀ ਰਿਟਾਇਰ ਵਿੰਗ ਕਮਾਂਡਰ ਮੇਵਾ ਸਿੰਘ ਸ਼ਿਕਾਇਤਕਰਾ ਹਨ।