
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਘਲ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਪੋ੍ਗਰਾਮਾਂ ਨੂੰ ਲਾਗੂ ਕਰਨ ‘ਚ ਕੋਈ ਢਿੱਲ-ਮੱਠ ਨਾ ਵਰਤੀ ਜਾਵੇ।ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਸਮਾਰਟ ਵਿਲੇਜ ਮੁਹਿੰਮ, ਐੱਮਪੀ ਲੈਡਜ਼ ਆਰਡੀਐੱਫ,ਕੈਟਲ ਫੇਅਰ ਫੰਡ ਤੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਕਰਦਿਆਂ ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਸਰਕਾਰ ਦੇ ਫ਼ਲੈਗ਼ਸ਼ਿਪ ਪੋ੍ਗਰਾਮ ਨੂੰ ਜ਼ਿਲ੍ਹੇ ‘ਚ ਗੰਭੀਰਤਾ ਨਾਲ ਲਾਗੂ ਕੀਤੇ ਜਾਣ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਅਧੀਨ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ ਅਤੇ ਚੱਲ ਰਹੇ ਪੋ੍ਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇ।ਉਨ੍ਹਾਂ ਸ਼ਾਮਲਾਟ ਜਮੀਨਾਂ ਨੂੰ ਠੇਕੇ ‘ਤੇ ਦੇਣ ਲਈ ਕਰਵਾਈ ਜਾਣ ਵਾਲੀ ਬੋਲੀ ਵੀ ਜਲਦੀ ਕਰਵਾਉਣ ਦੀ ਹਦਾਇਤ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਰਾਜਪੁਰਾ ਵਲੋਂ ਪ੍ਰਰਾਪਰਟੀ ਟੈਕਸ ਇਕੱਠਾ ਕਰਨ ਅਤੇ ਨਗਰ ਪੰਚਾਇਤ ਭਾਦਸੋਂ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤੇ ਬਿਲਡਿੰਗ ਫੀਸ ਵਸੂਲੀ ‘ਚ ਕੀਤੇ ਬਿਹਤਰਨੀ ਕੰਮ ਦੀ ਸ਼ਲਾਘਾ ਕਰਦਿਆ ਕਿਹਾ ਕਿ ਦੂਸਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵੀ ਕੰਮ ਨੂੰ ਤੇਜ਼ੀ ਨਾਲ ਕਰਨ। ਉਨ੍ਹਾਂ ਸ਼ਾਮਲਾਟ ਜ਼ਮੀਨਾਂ ‘ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਕੰਮ ‘ਚ ਵੀ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ‘ਚ ਅਣ-ਅਧਿਕਾਰਤ ਕਾਲੋਨੀਆਂ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਹਦਾਇਤ ਕਰਦਿਆ ਕਿਹਾ ਕਿ ਜ਼ਿਲ੍ਹੇ ਦੀਆਂ ਰਜਿਸਟਰਡ ਕਾਲੋਨੀਆਂ ਦੀ ਸੂਚੀ ਵੀ ਤੁਰੰਤ ਮੁਹੱਈਆ ਕਰਵਾਈ ਜਾਵੇ।ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਚੱਲ ਰਹੀਆਂ ਗਊਸ਼ਾਲਾਵਾਂ ਤੋਂ ਆਮਦਨ ਦੇ ਸਰੋਤ ਪੈਦਾ ਕੀਤੇ ਜਾਣ ਤੇ ਖਾਦ ਬਣਾਉਣ ਸਮੇਤ ਬਾਇਓ ਗੈਸ ਪਲਾਟ ਵਰਗੇ ਪੋ੍ਜੈਕਟ ਲਗਾਉਣ ਲਈ ਪਲਾਨ ਤਿਆਰ ਕੀਤਾ ਜਾਵੇ। ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਬੀਡੀਪੀਓ ਤੇ ਕਾਰਜ ਸਾਧਕ ਅਫ਼ਸਰ ਮੌਜੂਦ ਸਨ।