“ਚੰਡੀਗੜ੍ਹ , 24 ਮਈ ( ਬਿਊਰੋ)-:- ਪੰਜਾਬ ਦੇ ਮੁੱਖ ਮੰਤਰੀ ਦੀ ਭਗਵੰਤ ਮਾਨ ਨੇ ਕੈਬਨਿਟ ਚ ਸਿਹਤ ਮੰਤਰੀ ਵਿਜੇ ਸਿੰਗਲਾ ਹਨ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਵਿਜੇ ਸਿੰਗਲਾ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਹਨ ।ਮੁੱਖ ਮੰਤਰੀ ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ਮੇਰੇ ਧਿਆਨ ਵਿਚ ਇਹ ਆਇਆ ਕਿ ਮੇਰਾ ਇਹ ਮੰਤਰੀ ਟੈਂਡਰਾਂ ਵਿੱਚ ਇੱਕ ਫ਼ੀਸਦੀ ਹਿੱਸਾ ਮੰਗਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਮੈਂ ਹੁਣ ਉਨ੍ਹਾਂ ਦੇ ਖਿਲਾਫ ਪੁਲਸ ਨੂੰ ਮੁਕੱਦਮਾ ਦਰਜ ਕਰਵਾ ਰਿਹਾ ਹਾਂ”।
