Home Chandigrah ਦਿੱਲੀ ਹਵਾਈ ਅੱਡੇ ਜਾਣਗੀਆਂ ਪੰਜਾਬ ਦੀਆਂ ਬੱਸਾਂ, ਪਨਬਸ ਵੱਲੋਂ ਡਿੱਪੂ ਮੈਨੇਜਰਾਂ ਨੂੰ...

ਦਿੱਲੀ ਹਵਾਈ ਅੱਡੇ ਜਾਣਗੀਆਂ ਪੰਜਾਬ ਦੀਆਂ ਬੱਸਾਂ, ਪਨਬਸ ਵੱਲੋਂ ਡਿੱਪੂ ਮੈਨੇਜਰਾਂ ਨੂੰ ਪੱਤਰ ਜਾਰੀ

157
0


ਚੰਡੀਗੜ੍ਹ:, 24 ਮਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਹੁਣ ਛੇਤੀ ਹੀ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਜਾ ਸਕਣਗੀਆਂ।ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੈਨੇਜਰਾਂ ਨੂੰ ਪੱਤਰ ਜਾਰੀ ਕਰਕੇ ਵਾਲਵੋ ਬੱਸਾਂ ਭੇਜਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ।ਇਸ ਸਬੰਧੀ ਪੰਜਾਬ ਸਰਕਾਰ ਪਨਬਸ ਵਿਭਾਗ ਵੱਲੋਂ ਡਿੱਪੂਆਂ ਨੂੰ ਬਾਕਾਇਦਾ ਨੋਟੀਫਿਕੇਸ਼ਨ ਰਾਹੀਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਕਿਸੇ ਯਾਤਰੀ ਨੂੰ ਕੋਈ ਦਿੱਕਤ ਨਾ ਹੋਵੇ।ਹੁਕਮਾਂ ਵਿੱਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਵਾਲਵੋ ਬੱਸਾਂ ਛੇਤੀ ਹੀ ਸ਼ੁਰੂ ਕੀਤੇ ਜਾਣ ਬਾਰੇ ਕਿਹਾ ਗਿਆ ਹੈ।ਜਿਨ੍ਹਾਂ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਵਾਲਵੋ ਬੱਸਾਂ ਭੇਜੀਆਂ ਜਾਣਗੀਆਂ ਉਨ੍ਹਾਂ ਵਿੱਚ ਚੰਡੀਗੜ੍ਹ,ਰੂਪਨਗਰ,ਜਲੰਧਰ, ਹੁਸ਼ਿਆਰਪੁਰ,ਲੁਧਿਆਣਾ,ਅੰਮਿਤਸਰ,ਪਠਾਨਕੋਟ,ਮੋਗਾ,ਸ੍ਰੀ ਮੁਕਤਸਰ ਸਾਹਿਬ ਅਤੇ ਐਸਬੀਐਸ ਨਗਰ ਸ਼ਾਮਲ ਹਨ।ਭਗਵੰਤ ਮਾਨ ਸਰਕਾਰ ਵੱਲੋਂ ਇਸ ਮਸਲੇ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਜ਼ੋਰ-ਸ਼ੋਰ ਨਾਲ ਮੁੱਦਾ ਉਠਾਇਆ ਗਿਆ ਸੀ। ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਵੀ ਇਸ ਮਸਲੇ ਨੂੰ ਉਸ ਵੇਲੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਕੋਲ ਚੁੱਕਿਆ ਸੀ, ਜਿਸ ‘ਤੇ ਉਨ੍ਹਾਂ ਇਸ ਮਸਲੇ ‘ਤੇ ਗੌਰ ਫਰਮਾਉਣ ਦਾ ਭਰੋਸਾ ਦਿੱਤਾ ਸੀ।

LEAVE A REPLY

Please enter your comment!
Please enter your name here