Home Health ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼,ਪਹਿਲੀ ਮਾਰਚ ਤੱਕ ਜਾਰੀ ਰਹੇਗੀ...

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼,ਪਹਿਲੀ ਮਾਰਚ ਤੱਕ ਜਾਰੀ ਰਹੇਗੀ ਮੁਹਿੰਮ

94
0

ਲੁਧਿਆਣਾ, 27 ਫਰਵਰੀ (ਰਾਜੇਸ਼ ਜੈਨ, ਭਗਵਾਨ ਭੰਗੂ)- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਐਸ ਪੀ ਸਿੰਘ ਅਗੁਵਾਈ ਵਿੱਚ ਅੱਜ ਸਿਵਲ ਹਸਪਾਤਲ ਵਿਖੇ ਜਿਲ੍ਹੇ ਭਰ ਵਿਚ ਸ਼ੁਰੂ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਟੀਕਾਕਰਣ ਅਫਸਰ ਡਾ ਮਨੀਸਾ ਖੰਨਾ ਨੇ 0 ਤੋ 5 ਸਾਲ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ।ਇਸ ਮੌਕੇ ਉਨਾਂ ਦੱਸਿਆ ਕਿ ਇਸ ਮੁਹਿੰਮ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ ਐਸ ਪੀ ਸਿੰਘ ਵਲੋਂ ਪੋਸਟਰ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਲਾਊਡ ਸਪੀਕਾਰਾਂ ਰਾਹੀਂ ਵੀ ਜਨਤਾ ਨੂੰ ਜਾਗਰੂਕ ਕੀਤਾ ਜਾਂ ਰਿਹਾ ਹੈ। ਡਾ ਖੰਨਾ ਨੇ ਦੱਸਿਆ ਕਿ ਇਹ ਮੁਹਿੰਮ ਅੱਜ 27 ਫਰਵਰੀ ਤੋ ਸ਼ੁਰੂ ਹੋ ਕੇ 1 ਮਾਰਚ, 2022 ਤੱਕ ਜਾਰੀ ਰਹੇਗੀ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੀ ਉਮਰ ਦੇ 479903 ਬੱਚਿਆਂ ਨੂੰ ਨਾਮੁਰਾਦ ਬਿਮਾਰੀ ਪੋਲੀਓ ਤੋ ਅਗਾਊ ਬਚਾਅ ਲਈ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਨੂੰ ਨੇਪਰੇ ਚੜਾਉਣ ਲਈ ਜਿਲ੍ਹੇ ਭਰ 2760 ਟੀਮਾਂ ਅਤੇ 506 ਸੁਪਰਵਾਈਜ਼ ਲਗਾਏ ਗਏ ਹਨ। ਦਿਨ ਸੋਮਵਾਰ ਤੋ ਘਰ ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬੂੰਦਾਂ ਪਿਲਾਈਆਂ ਜਾਣਗੀਆਂ। ਪੇਡੂ ਖੇਤਰਾਂ ਵਿਚ ਇਹ ਮੁਹਿੰਮ ਤਿੰਨ ਦਿਨ ਅਤੇ ਲੁਧਿਆਣਾ ਸ਼ਹਿਰ, ਸਹਾਨੇਵਾਲ ਅਤੇ ਕੂੰਮਕਲਾਂ ਦੇ ਅਰਬਨ ਇਲਾਕਿਆਂ ਵਿਚ ਇਹ ਮੁਹਿੰਮ ਪੰਜ ਦਿਨ ਚੱਲੇਗੀ।ਜਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕੋਰਨਾ ਦੇ ਬਚਾਅ ਲਈ ਪੂਰੀ ਤਰ੍ਹਾ ਸਾਵਧਾਨੀਆਂ ਦੀ ਵਰਤੋ ਕੀਤੀ ਜਾਵੇਗੀ। ਇਸ ਮੌਕੇ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ ਅਮਰਜੀਤ ਕੌਰ, ਡਬਲਿਊ.ਐਚ.ਓ ਦੇ ਐਸ.ਐਮ.ਓ ਡਾ ਸੁਦਾ ਵਾਸੂਦੇਵ ਤੋ ਇਲਾਵਾ ਹੋਰ ਸਟਾਫ ਵੀ ਹਾਜ਼ਰ ਸੀ।

LEAVE A REPLY

Please enter your comment!
Please enter your name here