ਚੰਡੀਗੜ੍ਹ (ਬਿਊਰੋ) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਲਾਕਾਤ ਕਰਕੇ ਵੱਡਾ ਧਮਕਾ ਕਰਨ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਸੂਚੀ ਵਿਚ ਖਾਸ ਤੌਰ ’ਤੇ ਪਿਛਲੀ ਸਰਕਾਰ ਦੇ ਉਹ ਆਗੂ ਹਨ ਜਿਨ੍ਹਾਂ ਦਾ ਨਾਂ ਨਜਾਇਜ਼ ਮਾਈਨਿੰਗ ਵਿਚ ਬੋਲਦਾ ਰਿਹਾ ਹੈ। ਕੈਪਟਨ ਦੇ ਇਸ ਪੈਂਤੜੇ ਨਾਲ ਕਾਂਗਰਸੀ ਖੇਮੇ ਵਿਚ ਖਲਬਲੀ ਮਚ ਗਈ ਹੈ। ਉਧਰ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਵਿਚ ਲਿਪਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ।